All Latest News

ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਆਰ.ਓ ਲਾਉਣ ਦੇ ਮਾਮਲੇ ‘ਚ ਵੱਡਾ ਘਪਲਾ, BDPO ਸਸਪੈਂਡ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਰਕਾਰੀ ਸਕੂਲਾਂ ਵਿੱਚ ਆਰ.ਓ ਲਾਉਣ ਦੇ ਮਾਮਲੇ ਵਿੱਚ ਕਥਿਤ ਤੌਰ ਤੇ ਸਾਹਮਣੇ ਆਏ ਵੱਡੇ ਘਪਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਮੀਡੀਆ ਰਿਪੋਰਟ ਮੁਤਾਬਿਕ, ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਵੱਲੋਂ 25 ਅਕਤੂਬਰ 2024 ਨੂੰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਿੱਚ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ, ਬੀਪੀਡੀਓ ਬੁਢਲਾਡਾ ਵੱਲੋਂ 43 ਪਿੰਡਾਂ ਦੇ ਸਕੂਲਾਂ ਵਿਚ ਆਰ.ਓ ਖ਼ਰੀਦਣ ਸਮੇਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਕੇ ਕਥਿਤ ਤੌਰ ਤੇ ਘਪਲਾ ਕੀਤਾ ਗਿਆ।

ਮੁੱਖ ਮੰਤਰੀ ਦਫ਼ਤਰ ਵੱਲੋਂ 4 ਨਵੰਬਰ 2024 ਨੂੰ ਜਾਰੀ ਹੋਏ ਹੁਕਮਾਂ ਮੁਤਾਬਿਕ ਉਕਤ ਘਪਲੇ ਦੇ ਸਬੰਧ ਵਿੱਚ ਵਿਜੀਲੈਂਸ ਨੂੰ ਮਾਮਲੇ ਦੀ ਜਾਂਚ ਕਰਨ ਲਈ ਲਿਖਿਆ ਗਿਆ ਹੈ।

 

Leave a Reply

Your email address will not be published. Required fields are marked *