Air Pollution: Haryana ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ, ਅਧਿਆਪਕਾਂ ਨੂੰ ਵੀ ਜਾਰੀ ਕੀਤੇ ਅਹਿਮ ਹੁਕਮ

All Latest News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਵੱਧ ਰਹੇ ਪ੍ਰਦੂਸ਼ਣ ਦੇ ਚੱਲਦਿਆਂ 5ਵੀਂ ਜਮਾਤ ਤੱਕ ਦੇ ਸਕੂਲ ਦਿੱਲੀ ਸਰਕਾਰ ਨੇ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਸ਼ਨੀਵਾਰ ਸ਼ਾਮ ਨੂੰ 5ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਹੁਣ ਬੱਚੇ ਘਰ ਬੈਠੇ ਆਨਲਾਈਨ ਪੜ੍ਹਾਈ ਕਰਨਗੇ। ਅਧਿਆਪਕ ਆਨਲਾਈਨ ਕਲਾਸਾਂ ਲਾਉਣਗੇ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਛੋਟੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਫੈਸਲਾ ਲਿਆ ਹੈ। ਅਗਲੇ ਹੁਕਮਾਂ ਤੱਕ ਆਨਲਾਈਨ ਪੜ੍ਹਾਈ ਹੋਵੇਗੀ।

ਹਰਿਆਣਾ ਸਰਕਾਰ ਨੇ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਜਾਰੀ ਕੀਤਾ ਹੈ। ਗਰੇਡਡ ਰਿਸਪਾਂਸ ਐਕਸ਼ਨ ਪਲਾਨ ਤਿੰਨ (GRAP-3) ਦੀਆਂ ਪਾਬੰਦੀਆਂ ਬਾਰੇ ਫੈਸਲਾ ਲਿਆ ਗਿਆ ਹੈ। ਫਿਲਹਾਲ AQI ਨਾਜ਼ੁਕ ਸਥਿਤੀ ‘ਤੇ ਪਹੁੰਚ ਗਿਆ ਹੈ।

ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ GRAP ਦੇ ਨਿਯਮਾਂ ਅਨੁਸਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ AQI ਦਾ ਵੱਖ-ਵੱਖ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। ਵਧਦੇ ਪ੍ਰਦੂਸ਼ਣ ਕਾਰਨ ਸਾਰੇ ਬੱਚਿਆਂ ਲਈ ਸਕੂਲ ਬੰਦ ਕਰਨ ਦਾ ਫੈਸਲਾ ਰਿਪੋਰਟ ਆਉਣ ਤੋਂ ਬਾਅਦ ਲਿਆ ਜਾ ਸਕਦਾ ਹੈ।

ਪਿਛਲੇ ਸਾਲ ਵੀ ਬੰਦ ਕੀਤੇ ਸਨ ਸਕੂਲ

ਸਕੂਲਾਂ ਨੂੰ ਆਨਲਾਈਨ ਕਲਾਸਾਂ ਚਲਾਉਣ ਲਈ ਤਿਆਰੀਆਂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਫੈਸਲਾ ਪ੍ਰਦੂਸ਼ਣ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਵੀ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਵਿਗੜ ਗਏ ਸਨ। ਜਿਸ ਤੋਂ ਬਾਅਦ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਗ੍ਰੇਪ-3 ਦੇ ਅਨੁਸਾਰ, ਦਿੱਲੀ ਵਿੱਚ ਗੈਰ-ਜ਼ਰੂਰੀ ਮਾਈਨਿੰਗ ਅਤੇ ਨਿਰਮਾਣ ਕਾਰਜਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।

Media PBN Staff

Media PBN Staff

Leave a Reply

Your email address will not be published. Required fields are marked *