Punjab News: ਵੱਡੀ ਵਾਰਦਾਤ! ਚੋਣ ਨਤੀਜਿਆਂ ਨੂੰ ਲੈ ਕੇ ਹੋਈ ਬਹਿਸ ਦੌਰਾਨ ਨੌਜਵਾਨ ਦਾ ਕਤਲ
Punjab News: ਪੁਲਸ ਦਾ ਕਹਿਣਾ ਹੈ ਕਿ ਬਿਆਨ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ
ਲੁਧਿਆਣਾ
Punjab News: ਲੁਧਿਆਣਾ ਦੇ ਢੰਡਾਰੀ ਰੇਲਵੇ ਸਟੇਸ਼ਨ ਦੇ ਬਾਹਰ ਚੋਣ ਨਤੀਜਿਆਂ ਨੂੰ ਲੈ ਕੇ ਹੋਈ ਚਰਚਾ ਬਹਿਸ ਵਿੱਚ ਬਦਲ ਗਈ। ਇਸ ਦੌਰਾਨ ਨੌਜਵਾਨਾਂ ਵੱਲੋਂ ਆਟੋ ਚਾਲਕ ਦੀ ਕੁੱਟਮਾਰ ਕੀਤੀ ਗਈ। ਜਦੋਂ ਉਸ ਦਾ ਸਾਥੀ ਉਸ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ’ਤੇ ਇੱਟ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।
ਜ਼ਖ਼ਮੀ ਅਭੈ ਅਤੇ ਉਸ ਦੇ ਸਾਥੀ ਸ੍ਰੀਨਿਵਾਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਸ੍ਰੀਨਿਵਾਸ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਚੌਕੀ ਗਿਆਸਪੁਰਾ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਅਮਰ ਉਜਾਲਾ ਦੀ ਖ਼ਬਰ ਮੁਤਾਬਿਕ, ਪੁਲਿਸ ਕੋਲ ਅਜੇ ਤੱਕ ਕੋਈ ਬਿਆਨ ਦਰਜ ਕਰਵਾਉਣ ਨਹੀਂ ਆਇਆ। ਪੁਲਸ ਦਾ ਕਹਿਣਾ ਹੈ ਕਿ ਬਿਆਨ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।
ਲੜਾਈ ਵਿੱਚ ਜ਼ਖ਼ਮੀ ਹੋਏ ਅਭੈ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਸ੍ਰੀਨਿਵਾਸ ਆਟੋ ਚਾਲਕ ਹਨ। ਉਹ ਢੰਡਾਰੀ ਸਟੇਸ਼ਨ ਦੇ ਬਾਹਰ ਖੜ੍ਹੇ ਸਨ। ਚੋਣ ਨਤੀਜਿਆਂ ਨੂੰ ਲੈ ਕੇ ਜਦੋਂ ਉਸ ਦੀ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ ਤਾਂ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਅਭੈ ’ਤੇ ਇੱਟਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।
ਜਦੋਂ ਸ੍ਰੀਨਿਵਾਸ ਦਖਲ ਦੇਣ ਲਈ ਅੱਗੇ ਆਇਆ ਤਾਂ ਮੁਲਜ਼ਮ ਅਭੈ ਨੂੰ ਛੱਡ ਗਿਆ ਅਤੇ ਸ੍ਰੀਨਿਵਾਸ ‘ਤੇ ਹਮਲਾ ਕਰ ਦਿੱਤਾ। ਸਿਰ ’ਤੇ ਇੱਟ ਨਾਲ ਵਾਰ ਕਰਕੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਜ਼ਖਮੀ ਸ਼੍ਰੀਨਿਵਾਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਚੌਕੀ ਗਿਆਸਪੁਰਾ ਦੇ ਇੰਚਾਰਜ ਏਐਸਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰ ਅਜੇ ਤੱਕ ਕਿਸੇ ਨੇ ਪੁਲਿਸ ਕੋਲ ਕੋਈ ਬਿਆਨ ਦਰਜ ਨਹੀਂ ਕਰਵਾਇਆ ਹੈ। ਬਿਆਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।