ਵੱਡੀ ਖ਼ਬਰ: ਅਕਾਲੀ ਦਲ ਦੇ ਸੀਨੀਅਰ ਲੀਡਰ ਨੇ ਛੱਡੀ ਪਾਰਟੀ, ਕਾਰਨ ਵੀ ਦੱਸਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਦੇ ਵਲੋਂ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਐਨ ਕੇ ਸ਼ਰਮਾ ਨੇ ਕਿਹਾ ਕਿ, ਜੇਕਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ, ਫਿਰ ਮੇਰਾ ਵੀ ਪਾਰਟੀ ਵਿੱਚ ਰਹਿਣਾ ਠੀਕ ਨਹੀਂ।
ਉਨ੍ਹਾਂ ਨੇ ਇਹ ਫ਼ੈਸਲਾ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਲਿਆ।
ਜਦੋਂਕਿ ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ, ਜੇ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਨੇ ਤਾਂ, ਉਹ ਵੀ ਪਾਰਟੀ ਵਿੱਚ ਬਤੌਰ ਵਰਕਰ ਸੇਵਾ ਕਰਦੇ ਰਹਿਣਗੇ।