ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਭਾਜਪਾ ਦਾ ਸਮਰਥਨ- TOI ਰਿਪੋਰਟ

All Latest News

 

ਜਲੰਧਰ :

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਗਠਜੋੜ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੰਬਈ ਪ੍ਰੈੱਸ ਕਲੱਬ ਵਿਖੇ ਹੋਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕਰਦਿਆਂ ਧੁੰਮਾ ਨੇ ਮਹਾਯੁਤੀ ਦੀਆਂ ਕਾਰਵਾਈਆਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਨੂੰ ਸਿੱਖਾਂ ਅਤੇ ਹੋਰ ‘ਗੁਰੂ ਨਾਨਕ ਨਾਮ ਲੇਵਾ ਸੰਗਤ’ ਦੀ ਭਲਾਈ ਲਈ ‘ਇਤਿਹਾਸਕ’ ਕਰਾਰ ਦਿੱਤਾ।

ਉਨ੍ਹਾਂ ਕਿਹਾ, ‘ਸਰਕਾਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸਿੱਖਾਂ, ਹਿੰਦੂ ਪੰਜਾਬੀਆਂ, ਲੁਬਾਣਿਆਂ, ਸਿਕਲੀਗਰਾਂ, ਸਿੰਧੀਆਂ ਅਤੇ ਬੰਜਾਰਾਂ ਦੀ ਭਲਾਈ ਅਤੇ ਉੱਨਤੀ ਲਈ ਨੀਤੀਆਂ ਲਾਗੂ ਕੀਤੀਆਂ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਖੋਂ ਅਹਿਮ ਭੂਮਿਕਾ ਨਿਭਾਈ ਹੈ।

ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਪੂਰੀ ਖ਼ਬਰ- https://timesofindia.indiatimes.com/city/chandigarh/damdami-taksal-chief-endorses-bjp-led-mahayuti-for-maharashtra-elections/articleshow/115430209.cms

 

Media PBN Staff

Media PBN Staff

Leave a Reply

Your email address will not be published. Required fields are marked *