All Latest News

ਪੰਜਾਬ ‘ਚ ਜ਼ਿਮਨੀ ਚੋਣਾਂ! ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ, ਬਰਨਾਲਾ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਖੇਤਰਾਂ ਅਤੇ ਹਲਕਿਆਂ ਦੇ 3 ਕਿਲੋਮੀਟਰ ਘੇਰੇ ਅੰਦਰ 20 ਨਵੰਬਰ (ਪੋਲਿੰਗ ਵਾਲੇ ਦਿਨ) ਸ਼ਾਮ 6 ਵਜੇ ਤੱਕ ਅਤੇ 23 ਨਵੰਬਰ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਸਮਿਆਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਨਾਲ-ਨਾਲ ਕਿਸੇ ਵੀ ਵਿਅਕਤੀ ਵਲੋਂ ਸ਼ਰਾਮ ਸਟੋਰ ਕਰਨ ’ਤੇ ਪੂਰਨ ਰੋਕ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ’ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਆਗਿਆ ਹੈ ’ਤੇ ਵੀ ਪੂਰਨ ਤੇ ਲਾਗੂ ਰਹੇਗਾ।

Leave a Reply

Your email address will not be published. Required fields are marked *