All Latest News

Breaking: ਪੈਰੋਲ ‘ਤੇ ਬਾਹਰ ਆਏ ਰਾਜੋਆਣਾ ਦਾ ਵੱਡਾ ਬਿਆਨ, ਕਿਹਾ- ਮੈਂ ਆਪਣੀ ਫਾਂਸੀ ਦੀ ਸਜ਼ਾ ਖਿਲਾਫ ਨਹੀਂ ਕੀਤੀ ਅਪੀਲ ਦਾਇਰ, ਗੁਨਾਹ ਕਬੂਲ ਕੀਤਾ- ਵੇਖੋ ਵੀਡੀਓ

 

ਪੰਜਾਬ ਨੈੱਟਵਰਕ ਦੀ ਰਾਜੋਆਣਾ ਕਲਾਂ ਤੋਂ ਰਿਪੋਰਟ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਵੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ।

ਜਿੱਥੇ ਉਹਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਸਾਲਾਂ ਤੋਂ ਜੇਲ ਦੇ ਅੰਦਰ ਬੰਦ ਹਾਂ ਅਤੇ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ। ਰਾਜੋਆਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੈਂ ਫਾਂਸੀ ਦੀ ਸਜ਼ਾ ਖਿਲਾਫ਼ ਕੋਈ ਵੀ ਅਪੀਲ ਦਾਇਰ ਨਹੀਂ ਕੀਤੀ।

ਪਰ ਖਾਲਸਾ ਪੰਥ ਨੇ ਮੇਰੀ ਸਜ਼ਾ ਰੁਕਵਾ ਲਈ ਸੀ। ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਆਪਸੀ ਝਗੜਿਆਂ ਦੇ ਕਰਕੇ ਅੱਜ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ, ਸਿੱਖਾਂ ਨੂੰ ਇੱਕਜੁੱਟ ਹੋਣ ਦੀ ਅੱਜ ਦੇ ਸਮੇਂ ਵਿੱਚ ਲੋੜ ਹੈ।

Leave a Reply

Your email address will not be published. Required fields are marked *