Cabinet Big Reshuffle: ਪੰਜਾਬ ਕੈਬਨਿਟ ‘ਚ ਹੋ ਸਕਦੈ ਵੱਡਾ ਫੇਰਬਦਲ
Cabinet Big Reshuffle: ਸੂਬੇ ਦੇ ਵਿਵਾਦਤ ਮੰਤਰੀ ਅਤੇ ਬਿਹਤਰ ਕਾਰਗੁਜ਼ਾਰੀ ਨਾ ਦੇਣ ਵਾਲੇ ਮੰਤਰੀ ਸਰਕਾਰ ਦੇ ਰਾਡਾਰ ‘ਤੇ
ਗੁਰਪ੍ਰੀਤ, ਚੰਡੀਗੜ੍ਹ-
Cabinet Big Reshuffle: ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਚ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਪੰਜਾਬ ਮੰਤਰੀ ਮੰਡਲ ‘ਚ ਇਸ ਫੇਰਬਦਲ ਦੀ ਤਿਆਰੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰ ਰਹੇ ਹਨ।
ਮਾਨ ਸਰਕਾਰ ਇਹ ਫੈਸਲਾ ਲੋਕ ਸਭਾ ਚੋਣਾਂ ‘ਚ ਮੰਤਰੀਆਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਲਵੇਗੀ। ਮੰਨਿਆ ਜਾ ਰਿਹਾ ਹੈ ਕਿ ਅਗਲੇ ਮੰਤਰੀ ਮੰਡਲ ਵਿਸਤਾਰ ‘ਚ ਕਈ ਸੀਨੀਅਰ ਨੇਤਾਵਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ, ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 13 ਸੀਟਾਂ ਜਿੱਤਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਸੂਬਾ ਸਰਕਾਰ ਦੇ 5 ਕੈਬਨਿਟ ਮੰਤਰੀ ਅਤੇ 3 ਵਿਧਾਇਕਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ। ਇਨ੍ਹਾਂ ਵਿੱਚੋਂ ਸਿਰਫ਼ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੀ ਸੰਗਰੂਰ ਲੋਕ ਸਭਾ ਸੀਟ ਜਿੱਤਣ ਵਿੱਚ ਕਾਮਯਾਬ ਰਹੇ।
ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਵੀ ਚੋਣ ਜਿੱਤ ਗਏ। ਸੂਬੇ ਦੇ 5 ਮੰਤਰੀਆਂ ਅਤੇ 3 ਵਿਧਾਇਕਾਂ ਦੀ ਚੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਨੂੰ ਸਿਰਫ਼ 3 ਸੀਟਾਂ ਮਿਲੀਆਂ ਹਨ।
ਇਸ ਦੇ ਮੱਦੇਨਜ਼ਰ ਮਾਨ ਸਰਕਾਰ ਕੈਬਨਿਟ (Cabinet Big Reshuffle) ਵਿੱਚ ਫੇਰਬਦਲ ਕਰਨ ਬਾਰੇ ਸੋਚ ਰਹੀ ਹੈ। ਮੰਨਿਆ ਜਾ ਰਿਹਾ ਹੈ, ਜਿਹੜੇ ਮੰਤਰੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਉਹਨਾਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ।
ਮਾਨ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦੈ
ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ‘ਚ ਮੰਤਰੀ ਮੰਡਲ ‘ਚ ਫੇਰਬਦਲ ਹੋ ਸਕਦਾ ਹੈ। ਅਗਲੇ ਮੰਤਰੀ ਮੰਡਲ (Cabinet Big Reshuffle) ਵਿਸਥਾਰ ਵਿੱਚ ਕਈ ਦਿੱਗਜ ਨੇਤਾਵਾਂ ਨੂੰ ਬਾਹਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਬਾਰੇ ਕੁਝ ਦਿਨਾਂ ‘ਚ ਫੈਸਲਾ ਲੈਣਗੇ। ਇਸ ਸਬੰਧੀ ਸੂਬੇ ਦੇ ਵਿਵਾਦਤ ਮੰਤਰੀ ਅਤੇ ਬਿਹਤਰ ਕਾਰਗੁਜ਼ਾਰੀ ਨਾ ਦੇਣ ਵਾਲੇ ਮੰਤਰੀ ਸਰਕਾਰ ਦੇ ਰਾਡਾਰ ‘ਤੇ ਹਨ।