All Latest NewsNews FlashPunjab News

ਅਧਿਆਪਕਾ ਨੇ ਬੱਚੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ, ਹਸਪਤਾਲ ਦਾਖ਼ਲ

 

ਰਾਜਪੁਰਾ

ਰਾਜਪੁਰਾ ਦੇ ਇੱਕ ਨਿੱਜੀ ਸਕੂਲ ਦੀ ਅਧਿਆਪਕਾ ਤੇ ਸਕੂਲੀ ਬੱਚੀ ਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ।

ਜਿਸ ਦੇ ਕਾਰਨ ਬੱਚੀ ਜ਼ਖਮੀ ਹੋ ਗਈ ਹੈ ਅਤੇ ਉਸਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਬਚੀ ਅਜੇ ਵੀ ਡਾਕਟਰਾਂ ਦੀ ਨਿਗਰਾਨੀ ਵਿੱਚ ਜ਼ੇਰੇ ਇਲਾਜ ਹੈ।

ਪੀੜਤਾ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਨੇ ਘਰ ਆ ਕੇ ਦੱਸਿਆ ਕਿ ਸਕੂਲ ਟੀਚਰ ਨੇ ਉਸਨੂੰ ਬੁਰੀ ਤਰ੍ਹਾਂ ਕੁੱਟਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਿੰਸੀਪਲ ਨਾਲ ਗੱਲ ਕੀਤੀ ਤਾਂ, ਪ੍ਰਿੰਸੀਪਲ ਨੇ ਮੁਆਫ਼ੀ ਮੰਗ ਕੇ ਪਿੱਛਾ ਛੁਡਾ ਲਿਆ।

ਪੀੜਤਾ ਦੀ ਮਾਂ ਮੁਤਾਬਿਕ, ਜਦੋਂ ਉਨ੍ਹਾਂ ਨੇ ਉਕਤ ਟੀਚਰ ਨਾਲ ਗੱਲ ਕੀਤੀ ਕਿ, ਉਸਨੇ ਅਜਿਹਾ ਕਿਉਂ ਕੀਤਾ ਤਾਂ, ਉਸ ਨੇ ਆਪਣੀ ਗਲਤੀ ਮੰਨਦਿਆਂ ਹੋਇਆ ਮਾਫ਼ੀ ਮੰਗੀ ਅਤੇ ਕਿਹਾ ਕਿ, ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ।

ਦੂਜੇ ਪਾਸੇ, ਇਕ ਮੀਡੀਆ ਰਿਪੋਰਟ ਮੁਤਾਬਿਕ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ, ਉਕਤ ਅਧਿਆਪਕਾ ਨੂੰ ਸਕੂਲ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *