ਮੌਸਮ ਵਿਭਾਗ ਪੰਜਾਬ ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੂਰਾ ਦੇਸ਼ ਕੜਾਕੇ ਦੀ ਠੰਡ ਅਤੇ ਮੀਂਹ ਦੀ ਲਪੇਟ ‘ਚ ਹੈ। ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਖ਼ਰਾਬ ਹੈ। ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ।
ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਰਾਜਾਂ ਵਿੱਚ ਗਰਜ ਦੇ ਨਾਲ-ਨਾਲ ਮੀਂਹ ਵੀ ਜਾਰੀ ਹੈ। ਜੰਮੂ-ਕਸ਼ਮੀਰ ‘ਚ ਬਰਫਬਾਰੀ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਚੇਤਾਵਨੀ ਦਿੱਤੀ ਹੈ ਕਿ 23 ਨਵੰਬਰ ਤੱਕ ਦੇਸ਼ ਭਰ ਵਿੱਚ ਮੌਸਮ ਅਜਿਹਾ ਹੀ ਰਹੇਗਾ।
ਉੱਤਰ-ਪੱਛਮੀ ਭਾਰਤ ਵਿੱਚ 23 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਸਾਰੇ ਰਾਜ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹਿਣਗੇ। ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 23 ਨਵੰਬਰ ਤੱਕ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਸੰਘਣੀ ਧੁੰਦ ਛਾਈ ਰਹੇਗੀ।
ਦਿੱਲੀ, ਨੋਇਡਾ, ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦਿਨ ਵੇਲੇ ਧੁੱਪ ਤੋਂ ਰਾਹਤ ਮਿਲੇਗੀ ਪਰ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ।