ਵੱਡੀ ਖ਼ਬਰ: 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ‘ਤੇ CM ਭਗਵੰਤ ਮਾਨ ਦੇ ਸ਼ਹਿਰ ‘ਚ ਲਾਠੀਚਾਰਜ
ਪੰਜਾਬ ਨੈੱਟਵਰਕ, ਸੰਗਰੂਰ-
ਸੰਗਰੂਰ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਤੇ ਸੰਗਰੂਰ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ, ਦੋ ਮਹੀਨਿਆਂ ਤੋਂ ਉਨ੍ਹਾਂ ਦੀ ਭਰਤੀ ਰੁਕੀ ਪਈ ਹੈ। ਹਾਈਕੋਰਟ ਨੇ ਉਨ੍ਹਾਂ ਨੇ ਹੱਕ ਵਿਚ ਫ਼ੈਸਲਾ ਵੀ ਸੁਣਾਇਆ ਹੈ, ਪਰ ਸਰਕਾਰ ਆਨਾਕਾਨੀ ਦੀ ਨੀਤੀ ਅਪਣਾ ਕੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।
ਇਥੇ ਜਿਕਰ ਕਰਨਾ ਬਣਦਾ ਹੈ ਕਿ, 23 ਸਤੰਬਰ 2024 ਦੀ ਖ਼ਬਰ ਮੁਤਾਬਿਕ, ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ। ਹਾਈ ਕੋਰਟ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ। ਨਾਲ ਹੀ ਸਿੰਗਲ ਵੇਚਣ ਦਾ ਫੈਸਲਾ ਵੀ ਬਦਲ ਦਿੱਤਾ ਗਿਆ ਹੈ।
ਇਹ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਲੋਕ ਨੌਕਰੀਆਂ ਹਾਸਲ ਕਰ ਸਕਣਗੇ। ਹਾਲਾਂਕਿ ਇਸ ਤੋਂ ਪਹਿਲਾਂ ਭਰਤੀ ਪ੍ਰਕਿਰਿਆ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਹ ਵੀ ਕਿਹਾ ਗਿਆ ਸੀ ਕਿ ਭਰਤੀ ਪ੍ਰਕਿਰਿਆ ਵਿੱਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ।
ਸਰਕਾਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਘਾਟ ਹੈ। ਇਸ ਦਾ ਅਸਰ ਵਿਦਿਆਰਥੀਆਂ ਦੇ ਕਰੀਅਰ ‘ਤੇ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਨਹੀਂ ਕੀਤਾ ਜਾਣਾ ਚਾਹੀਦਾ। ਨਾਲ ਹੀ, ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸਰਕਾਰ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।