ਸਾਵਧਾਨ! ਮੌਸਮ ਵਿਭਾਗ ਨੇ ਪੰਜਾਬ ਸਮੇਤ ਇਨ੍ਹਾਂ ਥਾਵਾਂ ‘ਤੇ ਕੜਾਕੇ ਦੀ ਠੰਡ ਬਾਰੇ ਦਿੱਤੀ ਚੇਤਾਵਨੀ
IMD Weather Update: ਦੇਸ਼ ਭਰ ਵਿੱਚ ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ।
ਲੋਕ ਸਵੇਰ ਅਤੇ ਰਾਤ ਨੂੰ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਵਿੱਚ ਦਿੱਲੀ, ਪੰਜਾਬ, ਯੂਪੀ ਅਤੇ ਹਰਿਆਣਾ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਧੁੰਦ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਨੇ ਵੀ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ।
ਦੂਜੇ ਪਾਸੇ ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ‘ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਹਿਮਾਚਲ ਦੇ ਕੁੱਲੂ ‘ਚ ਰੋਹਤਾਂਗ ਪਾਸ ਅਤੇ ਅਟਲ ਸੁਰੰਗ ਨੇੜੇ ਐਤਵਾਰ ਨੂੰ ਬਰਫਬਾਰੀ ਹੋਈ।
ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ, ਗੁਲਮਰਗ, ਬਾਂਦੀਪੋਰਾ ਅਤੇ ਲੱਦਾਖ ਦੇ ਲੇਹ ‘ਚ ਬਰਫਬਾਰੀ ਹੋਈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਵੀ ਕਈ ਰਾਜਾਂ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਮੁਤਾਬਕ ਦੇਸ਼ ਦੇ 8 ਰਾਜਾਂ ਵਿੱਚ ਸੰਘਣੀ ਧੁੰਦ ਛਾਈ ਜਾ ਸਕਦੀ ਹੈ। ਇਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਮੱਧ ਪ੍ਰਦੇਸ਼, ਰਾਜਸਥਾਨ, ਯੂਪੀ, ਬਿਹਾਰ ਅਤੇ ਦਿੱਲੀ ਐਨਸੀਆਰ ਸ਼ਾਮਲ ਹਨ।
ਉੱਤਰੀ ਭਾਰਤ ਤੋਂ ਇਲਾਵਾ ਮੱਧ ਭਾਰਤ ਦੇ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਠੰਡ ਲਗਾਤਾਰ ਵਧ ਰਹੀ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।
ਮੌਸਮ ਵਿਭਾਗ ਨੇ ਤਾਮਿਲਨਾਡੂ, ਸਿੱਕਮ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜਾਂ ‘ਤੇ ਬਰਫਬਾਰੀ ਕਾਰਨ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।
ਆਈਐਮਡੀ ਨੇ ਉੱਤਰ ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿੱਚ ਅਸਾਮ, ਮਨੀਪੁਰ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਸ਼ਾਮਲ ਹਨ।