ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 23 ਦਸੰਬਰ ਨੂੰ ਮੋਗਾ ‘ਚ ਸੂਬਾ ਪੱਧਰੀ ਪੈਨਸ਼ਨਰ ਡੇਅ ਮਨਾਉਣ ਦਾ ਫੈਸਲਾ
ਪੰਜਾਬ ਨੈੱਟਵਰਕ, ਜਲੰਧਰ
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ) ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਇੱਥੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਾਥੀ ਦਰਸ਼ਨ ਸਿੰਘ ਛੀਨਾ ਪ੍ਰਧਾਨ ਪੰਜਾਬ ਪੈਨਸ਼ਨਰ ਯੂਨੀਅਨ ਜਿਲਾ ਅੰਮ੍ਰਿਤਸਰ, ਕਾਮਰੇਡ ਕਰਤਾਰ ਸਿੰਘ ਬੁਆਣੀ ਅਤੇ ਕਈ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸਾਰੇ ਹਾਜ਼ਰੀਨ ਨਾਲ ਏਜੰਡਾ ਸਾਂਝਾ ਕੀਤਾ ਅਤੇ ਇਸ ਉਪਰੰਤ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪਿਛਲੇ ਸਮੇਂ ਦੌਰਾਨ ਜਥੇਬੰਦੀ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਚੇਅਰਮੈਨ ਗੁਰਦੀਪ ਸਿੰਘ ਮੋਤੀ, ਮੁੱਖ ਜੱਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ ,ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ , ਅਵਤਾਰ ਸਿੰਘ ਫਿਰੋਜ਼ਪੁਰ, ਨਸੀਬ ਸਿੰਘ ਜੜੋਤ , ਸੂਬਾਈ ਸਲਾਹਕਾਰ ਗੁਰਬਖਸ਼ ਸਿੰਘ ਢਿੱਲੋਂ , ਵੇਦ ਪ੍ਰਕਾਸ਼ ਬਟਾਲਾ, ਵਿਜੇ ਕੁਮਾਰ ਜਲੰਧਰ , ਬਲਵੰਤ ਸਿੰਘ ਸੰਧੂ ਫਿਰੋਜਪੁਰ , ਸਵਰਨ ਸਿੰਘ ਹਠੂਰ , ਸੁੱਚਾ ਸਿੰਘ ਅਜਨਾਲਾ, ਬਲਰਾਜ ਸਿੰਘ ਭੰਗੂ, ਗੁਰਦੀਪ ਸਿੰਘ ਪਠਾਨਕੋਟ , ਜਗਤਾਰ ਸਿੰਘ ਨਵਾਂ ਸ਼ਹਿਰ, ਮਨਜੀਤ ਸਿੰਘ ਮਨਸੂਰਾ ,ਜਗਦੀਸ਼ ਸਿੰਘ ਜਗਰਾਓ , ਬਚਿੱਤਰ ਸਿੰਘ ਧੋਥੜ, ਅੰਗਰੇਜ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਸੁਰੇਸ਼ ਕੁਮਾਰ ਪਠਾਨਕੋਟ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕਰ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨਾਲ ਗੱਲਬਾਤ ਕਰਨ ਤੋਂ ਲਗਾਤਾਰ ਭਗੌੜੇ ਹੋ ਗਏ ਹਨ।
ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਤਨਖਾਹਾਂ ,ਪੈਨਸ਼ਨਾਂ ਅਤੇ ਲੀਵ ਇਨਕੈਸ਼ਮੈਂਟ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ 11ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ , ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਦੀ ਵੱਡੇ ਪੱਧਰ ਤੇ ਆਰਥਿਕ ਲੁੱਟ ਜਾਰੀ ਹੈ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਾਂ ਨੂੰ ਅਦਾਲਤਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਅਦਾਲਤੀ ਮਾਣਹਾਨੀ ਦੇ ਕੇਸ ਦਾਇਰ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚਾਰ ਜਿਮਣੀ ਚੋਣ ਹਲਕਿਆਂ ਵਿੱਚ ਕੀਤੇ ਗਏ ਝੰਡਾ ਮਾਰਚਾਂ ਵਿੱਚ ਪੈਨਸ਼ਨਰਾਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਸੂਬਾ ਪੱਧਰੀ ਪੈਨਸ਼ਨਰ ਡੇਅ 23 ਦਸੰਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ 17 ਦਸੰਬਰ ਨੂੰ ਅੰਮ੍ਰਿਤਸਰ ਅਤੇ ਵੱਖ ਵੱਖ ਮਿਤੀਆਂ ਨੂੰ ਜ਼ਿਲ੍ਹਾ ਪੱਧਰ ਤੇ ਪੈਨਸ਼ਨਰ ਡੇਅ ਮਨਾਏ ਜਾਣਗੇ। ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਅਜਮੇਰ ਸਿੰਘ ਮੋਗਾ, ਸੋਮ ਨਾਥ ਅਰੋੜਾ ਫਰੀਦਕੋਟ , ਗੁਰਮੁਖ ਸਿੰਘ ਜਲੰਧਰ , ਦਲਜੀਤ ਸਿੰਘ, ਚਮਕੌਰ ਸਿੰਘ, ਦਰਸ਼ਨ ਸਿੰਘ ਲੁਧਿਆਣਾ , ਪਵਿੱਤਰ ਸਿੰਘ, ਸੰਤੋਖ ਸਿੰਘ, ਮੁਖਤਿਆਰ ਸਿੰਘ ਫਿਰੋਜ਼ਪੁਰ ਤੇ ਮਹਿੰਦਰ ਸਿੰਘ ਆਦਿ ਸ਼ਾਮਲ ਸਨ।