All Latest News

ਅਹਿਮ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਨ੍ਹਾਂ ਅਧਿਆਪਕਾਂ ਦਿੱਤਾ ਭਰੋਸਾ, 6ਵੇਂ ਤਨਖਾਹ ਕਮਿਸ਼ਨ ਦੇ ਲਾਭ ਜਲਦ ਕਰਾਂਗੇ ਲਾਗੂ

 

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦਾ ਸੂਬਾ ਪੱਧਰੀ ਵਫਦ ਅੱਜ ਏਡਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਦੀ ਅਗਵਾਈ ਵਿੱਚ ਮਿਲਿਆ।

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਯੂਨੀਅਨ ਆਗੂਆਂ ਵੱਲੋਂ ਸਿੱਖਿਆ ਮੰਤਰੀ ਦਾ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਤੇ ਧੰਨਵਾਦ ਕੀਤਾ ਅਤੇ ਪੰਜਾਬ ਦੇ ਏਡਡ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪੈਨਸ਼ਨਰਾ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

ਸਿੱਖਿਆ ਮੰਤਰੀ ਨੇ ਭਰੋਸਾ ਦਵਾਇਆ ਕਿ ਏਡਡ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ ਇਸ ਮੌਕੇ ਯੂਨੀਅਨ ਆਗੂਆਂ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਤੁਰੰਤ ਜਾਰੀ ਕੀਤੇ ਜਾਣ, ਉਹਨਾਂ ਵੱਲੋਂ ਸੀ ਐਂਡ ਵੀ ਕੇਡਰ ਦੇ ਪੀਟੀਆਈ ਅਤੇ ਡਰਾਇੰਗ ਅਧਿਆਪਕਾਂ ਦੀ ਜਨਵਰੀ ਤੋਂ ਰੁਕੀ ਤਨਖਾਹ ਨੂੰ 4400 ਗ੍ਰੇਡ ਪੇ ਨਾਲ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਅਤੇ ਇਸ ਸਬੰਧੀ ਸਿੱਖਿਆ ਸਕੱਤਰ ਤੇ ਵਿੱਤ ਸਕੱਤਰ ਦੀ ਸਾਂਝੀ ਮੀਟਿੰਗ ਦੇਣ ਦੀ ਮੰਗ ਵੀ ਕੀਤੀ।

ਸੂਬਾ ਪ੍ਰਧਾਨ ਗੁਰਮੀਤ ਸਿੰਘ ਨੇ ਏਡਡ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਅਤੇ ਕਰੋਨਾ ਮਹਾਂਮਾਰੀ ਉਪਰੰਤ ਵਿਦਿਆਰਥੀਆਂ ਦੀ ਘੱਟ ਗਿਣਤੀ ਕਾਰਨ ਕੱਟੀ ਜਾਂਦੀ ਗਰਾਂਟ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਵੀ ਕੀਤੀ ਗਈ।

ਇਸ ਤੋਂ ਇਲਾਵਾ ਯੂਨੀਅਨ ਆਗੂਆਂ ਨੇ ਏਡਡ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਰਜ ਕਰਨ ,ਇੱਕ ਮੈਨੇਜਮੈਂਟ ਤੋਂ ਦੂਜੀ ਮੈਨਜਮੈਂਟ ਵਿੱਚ ਸ਼ਿਫਟ ਕਰਨ ਅਤੇ ਤਨਖਾਹ ਗਰਾਂਟ ਪ੍ਰਣਾਲੀ ਨੂੰ ਸੌਖਾ ਕਰਨ ਦੀ ਮੰਗ ਵੀ ਰੱਖੀ।

ਆਗੂਆਂ ਨੇ ਕਿਹਾ ਕਿ ਏਡਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਂਗ ਵਿੱਦਿਆਕ ਟੂਰ ਅਤੇ ਵਰਦੀਆਂ ਸਮੇਤ ਹੋਰ ਸਹੂਲਤਾਂ ਵੀ ਦਿੱਤੀਆਂ ਜਾਣ। ਏਡਿਡ ਸਕੂਲਾਂ ਤੋਂ ਬਿਨਾਂ ਪ੍ਰਵਾਨਗੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਫੈਚ ਕਰਨ ਦੀ ਪ੍ਰਕਿਰਿਆ ਤੇ ਰੋਕ ਲਗਾਉਣ ਅਤੇ ਛੇਵੇਂ ਪੇ ਕਮਿਸ਼ਨ ਅਨੁਸਾਰ ਮਕਾਨ ਕਿਰਾਇਭੱਤਾ ਅਤੇ ਮੈਡੀਕਲ ਦੀ ਚਿੱਠੀ ਜਾਰੀ ਦੀ ਮੰਗ ਵੀ ਕੀਤੀ ਗਈ। ਇਸ ਵਫਦ ਵਿੱਚ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰੂਪਨਗਰ ਚੌਧਰੀ ਰਾਮ ਗੋਪਾਲ ਭਨੁਪਲੀ ਅਤੇ ਪੈਨਸ਼ਨਰ ਸੈਲ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਰਮੇਸ਼ ਸ਼ਾਸਤਰੀ ਵੀ ਸ਼ਾਮਿਲ ਸਨ।

 

Leave a Reply

Your email address will not be published. Required fields are marked *