ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ DC ਦਫਤਰ ਅੱਗੇ ਰੋਸ ਪ੍ਰਦਰਸ਼ਨ, ਰਾਸ਼ਟਰਪਤੀ ਦੇ ਨਾਂ ਭੇਜਿਆ ਮੰਗ ਪੱਤਰ

All Latest News

 

ਦਲਜੀਤ ਕੌਰ, ਸੰਗਰੂਰ

ਅੱਜ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਮਜ਼ਦੂਰਾਂ ਨੇ ਡੀਸੀ ਦਫਤਰ ਅੱਗੇ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਸ ਤੋਂ ਬਾਅਦ ਵਿਸ਼ਾਲ ਰੋਸ ਪ੍ਰਦਰਸ਼ਨ ਕਰਦੇ ਹੋਏ 3 ਵਜੇ ਤੱਕ ਰੋਸ ਧਰਨਾ ਦਿੱਤਾ ਅਤੇ ਰਾਸ਼ਟਰਪਤੀ ਦੇ ਨਾਂ ਡੀਸੀ ਰਾਹੀਂ ਮੰਗ ਪੱਤਰ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸੇਖੋਂ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਨਵਾਂਗਾਓ, ਏਟਕ ਦੇ ਸੂਬਾ ਆਗੂ ਸੁਖਦੇਵ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਕਾਰਪੋਰੇਟ ਪੱਖੀ ਨੀਤੀਆਂ ਲਿਆ ਕੇ ਖੁਰਾਕ ਅਤੇ ਖਾਦ ਤੇ ਮਿਲਦੀਆਂ ਸਬਸਿਡੀਆਂ ਨੂੰ ਖਤਮ ਕਰ ਰਹੀ ਹੈ,ਮਜ਼ਦੂਰਾਂ ਕਿਸਾਨਾਂ ਦੀਆਂ ਉਜਰਤਾਂ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ ਤੇ ਰੁਜ਼ਗਾਰ ਦੇ ਮੌਕੇ ਲਗਾਤਾਰ ਘੱਟ ਹੋ ਰਹੇ ਹਨ। ਅਜਿਹੇ ਮੌਕੇ ਸੰਯੁਕਤ ਕਿਸਾਨ ਮੋਰਚਾ ਤੇ ਕੇਂਦਰੀ ਟਰੇਡ ਯੂਨੀਅਨ ਵੱਲੋਂ ਵਿੱਢੇ ਸਾਂਝੇ ਸੰਘਰਸ਼ ਸ਼ਲਾਘਾਯੋਗ ਹਨ।

ਅੱਜ ਦੇ ਰੋਸ਼ ਪ੍ਰਦਰਸ਼ਨ ਦੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣਾ, ਨਵੇਂ ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕਰਨਾ, ਬਿਜਲੀ ਬਿੱਲ 2020 ਰੱਦ ਕਰਨਾ, ਕਿਸਾਨਾਂ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਤੋਂ ਬਾਅਦ 10 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਦੇਣਾ, ਸਾਰੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਠੇਕਾ ਸਿਸਟਮ ਬੰਦ ਕਰਕੇ ਪੱਕੀ ਭਰਤੀ ਕਰਨਾ ਅਤੇ ਘੱਟੋ ਘੱਟ ਉਜਰਤ 26000 ਹਜ਼ਾਰ ਪ੍ਰਤੀ ਮਹੀਨਾ ਕਰਨਾ ਸ਼ਾਮਿਲ ਹਨ।

ਮੋਰਚੇ ਵੱਲੋਂ ਅੱਜ ਦੇ ਇਕੱਠ ਵਿੱਚ ਮਤਾ ਪਾਸ ਕੀਤਾ ਗਿਆ ਕਿ ਜੋ ਬੀਤੇ ਦਿਨੀਂ ਮਾਲੇਰਕੋਟਲਾ ਜ਼ਿਲੇ ਵਿੱਚ ਸਹਿਕਾਰੀ ਸਭਾਵਾਂ ਦੇ ਸੈਕਟਰੀ ਕਰਨੈਲ ਸਿੰਘ ਭੂਦਨ ਨੂੰ ਮਾਲੇਰਕੋਟਲਾ ਪੁਲਿਸ ਵੱਲੋਂ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਕੁੱਟਮਾਰ ਕਰਨ ਅਤੇ ਘਰ ਦੀ ਭੰਨਤੋੜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦਾ ਮਤਾ ਪਾਇਆ ਗਿਆ।

ਉਪਰੋਕਤ ਆਗੂਆਂ ਤੋਂ ਬਿਨਾਂ ਅੱਜ ਦੇ ਰੋਸ਼ ਧਰਨੇ ਨੂੰ ਕਰਮਜੀਤ ਸਿੰਘ ਸਤੀਪੁਰਾ, ਨਿਰੰਜਨ ਸਿੰਘ ਸਫੀਪੁਰ, ਹਰਜੀਤ ਸਿੰਘ ਜਲਾਣ, ਕਸ਼ਮੀਰ ਸਿੰਘ ਘਰਾਚੋਂ, ਕਰਮ ਸਿੰਘ ਬਲਿਆਲ, ਮਹਿੰਦਰ ਸਿੰਘ ਭੱਠਲ, ਬਾਬੂ ਸਿੰਘ ਪੇਦਨੀ, ਮੰਗਤ ਰਾਮ ਲੌਂਗੋਵਾਲ, ਸੁਖਦੇਵ ਸਿੰਘ ਉਭਾਵਾਲ ਨੇ ਵੀ ਸੰਬੋਧਨ ਕੀਤਾ।

 

Media PBN Staff

Media PBN Staff

Leave a Reply

Your email address will not be published. Required fields are marked *