ਅਧਿਆਪਕਾਂ ਦੀ ਬਿਜਨਸ ਬਲਾਸਟਰ ਟ੍ਰੇਨਿੰਗ ਕਰਵਾਈ
ਪੰਜਾਬ ਨੈੱਟਵਰਕ, ਗੁਰਦਾਸਪੁਰ
ਪੰਜਾਬ ਸਰਕਾਰ ਵਲੋਂ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਹੁਣ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ ਬਿਜਨਸ ਬਲਾਸਟਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਜਿਲੇ ਦੇ 10+1 ਦੇ ਜਮਾਤ ਇੰਚਾਰਜਾਂ ਦੀ ਇੱਕ ਟੇ੍ਰਿੁਨੰਗ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਗਈ।
ਉਨਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੂਸਰੇ ਫੇਜ ਦੌਰਾਨ ਜਿਲੇ ਦੇ ਵੱਖ ਵੱਖ ਬਲਾਕਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ ।ਟ੍ਰੇਨਿੰਗ ਉਪਰੰਤ ਇਹ ਅਧਿਆਪਕ ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਗਰੁੱਪ ਬਣਾ ਕੇ ਸਵੈ ਰੋਜਗਾਰ ਅਪਨਾਉਣ ਲਈ ਵੱਖ ਵੱਖ ਕਿਿਰਆਵਾਂ ਰਾਹੀਂ ਉਨਾਂ ਨੂੰ ੳਤੁਸ਼ਾਹਿਤ ਕਰਨਗੇ ਅਤੇ ਉਨਾਂ ਨੂੰ ਸਹਾਇਕ ਧੰਦਿਆਂ ਪ੍ਰਤੀ ਜਾਗਰੂਕ ਕਰਨਗੇ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਇੰਤਜਾਰ ਕਰਨ ਦੀ ਬਜਾਏ ਬਿਜਨਸ ਨੂੰ ਅਪਨਾਉਣਾ ਹੋਵੇਗਾ ।
ਉਨਾਂ ਦੱਸਿਆ ਕਿ ਇਹ ਪ੍ਰਾਜੈਕਟ ਦੇ ਅਧੀਨ ਜਿਲੇ ਦੇ ਸਰਕਾਰੀ ਸਕੂਲਾਂ ਦੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਕਵਰ ਕੀਤੇ ਜਾਣਗੇ ਅਤੇ ਬਿਜਨਸ ਪ੍ਰਤੀ ਰੁਚੀ ਦਿਖਾਉਣ ਵਾਲੇ ਵਿਦਿਆਰਥੀਆਂ ਦੀ ਚੋਣ ਕਰਨ ਉਪਰੰਤ ਉਹਨਾਂ ਨੂੰ ਛੋਟੇ ਛੋਟੇ ਧੰਦਿਆਂ ਦੀ ਸ਼ੁਰੂਆਤ ਕਰਨ ਲਈ 2000/ ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਸੀਡ ਰਕਮ ਵੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਉਹ 8-8 ਦਾ ਗਰੁੱਪ ਬਣਾ ਕੇ ਗਰੁੱਪ ਬਿਜਨਸ ਦੀ ਸ਼ੁਰੂਆਤ ਕਰਨਗੇ ਅਤੇ ਬਣਦਾ ਲਾਭ ਆਪਸ ਵਿੱਚ ਵੰਡਣਗੇ ।
ਇਸ ਤਰਾਂ ਨਾਲ ਵਿਦਿਆਰਥੀਆਂ ਵਿੱਚ ਬਿਜਨਸ ਕਰਨ ਦੀ ਲਗਨ ਪੈਦਾ ਹੋਵੇਗੀ ।ਇਸ ਮੌਕੇ ਪ੍ਰਿੰਸੀਪਲ ਅਨਿਲ ਭੱਲਾ ਨੇ ਵੀ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਸਾਲਾਘਾਯੋਗ ਹੈ ਜਿਸ ਨਾਲ ਵਿਦਿਆਰਥੀਆਂ ਆਪਣੇ ਆਪ ਨੂੰ ਕੋਈ ਵੀ ਬਿਜਨਸ ਕਰਨ ਦੇ ਸਮਰੱਥ ਹੋ ਜਾਣਗੇ। ਮਾਸਟਰ ਟ੍ਰੇਨਰ ਰਾਜਿੰਦਰ ਸਿੰਘ ਅਤੇ ਸੂਖਬੀਰ ਸਿੰਘ ਨੇ ਬਾਖੂਬੀ ਟ੍ਰੇਨਿੰਗ ਦਿੱਤੀ । ਇਸ ਮੋਕੇ ਉਪਕਾਰ ਸਿੰਘ, ਗੁਰਮੀਤ ਸਿੰਘ ਬਾਜਵਾ, ਅਸੋਕ ਕੁਮਾਰ, ਅਵਤਾਰ ਸਿੰਘ, ਦਵਿੰਦਰ ਕੁਮਾਰ ਵੀ ਹਾਜਰ ਸਨ ।