Canada News: ਕੈਨੇਡਾ ਨੇ PR ਨਿਯਮਾਂ ‘ਚ ਕੀਤਾ ਬਦਲਾਅ, LMIA ਵਾਲਾ ਰਾਹ ਵੀ ਕੀਤਾ ਬੰਦ

All Latest NewsNews Flash

 

Canada News: PR ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਹੈ ਦੁਰਵਰਤੋਂ- ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ 

Canada News:  ਕੈਨੇਡਾ ਵਿਚ ਪੱਕੇ ਹੋਣ ਦੇ ਸੁਪਨੇ ਵੇਖ ਰਹੇ ਪਰਵਾਸੀਆਂ ਨੂੰ ਇਕ ਹੋਰ ਝਟਕਾ ਲੱਗਣਾ ਵਾਲਾ ਹੈ। ਹੁਣ ਪਰਵਾਸੀਆਂ, ਖਾਸ ਕਰਕੇ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ Labour Market Impact Assessments – LMIs ਨੂੰ ਵੀ ਬੰਦ ਕੀਤਾ ਜਾ ਰਿਹਾ ਹੈ।

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸਾਫ ਆਖ ਦਿੱਤਾ ਹੈ ਕਿ ਹੈ PR ਲਈ LMIA ਦੀ ਵੱਡੇ ਪੱਧਰ ਉਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ਉਤੇ ਵਿਚਾਰ ਕਰ ਰਹੀ ਹੈ।

ਇਸ ਵੇਲੇ ਬਿਨੈਕਾਰ ਇਕ LMIA ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ। Labour Market Impact Assessments ਦੇ ਨਾਮ ਉਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ।

ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐਲ.ਐਮ.ਆਈ.ਏ. ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ, ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ ਲਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ।

ਸਿਰਫ਼ ਐਨਾ ਹੀ ਨਹੀਂ, ਕੌਮਾਂਤਰੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ। ਮਾਰਕ ਮਿਲਰ ਨੇ ਇਹ ਵੀ ਆਖਿਆ ਸੀ ਕਿ ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀਆਰ ਹਾਸਲ ਕਰ ਲਵੇਗਾ। news18

 

Media PBN Staff

Media PBN Staff

Leave a Reply

Your email address will not be published. Required fields are marked *