All Latest NewsNews FlashPunjab News

ਪੰਜਾਬ ਸਰਕਾਰ ਨੇ ਔਰਤਾਂ ਲਈ ਲਿਆ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖਬਰ 

 

ਪੰਜਾਬ ਨੈੱਟਵਰਕ, ਚੰਡੀਗੜ੍ਹ 

ਪੰਜਾਬ ਸਰਕਾਰ ਦੇ ਵੱਲੋਂ ਔਰਤਾਂ ਦੇ ਹੱਕ ਵਿੱਚ ਅਹਿਮ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਜਿੱਥੇ ਸਰਕਾਰ ਦੇ ਵੱਲੋਂ ਵੱਡੇ ਪੱਧਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ ਸਰਕਾਰ ਔਰਤਾਂ ਅਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ਵੱਲ ਧਿਆਨ ਦੇਵੇਗੀ।

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 2 ਦਸੰਬਰ ਤੋਂ ਵਿਸ਼ੇਸ਼ ਕੈਂਪ ਲਗਾਇਆ ਜਾਣਗੇ, ਜਿਸ ਵਿੱਚ ਔਰਤਾਂ ਦੀ ਸਿਹਤ ਦੀ ਜਿੱਥੇ ਜਾਂਚ ਕੀਤੀ ਜਾਵੇਗੀ ਅਤੇ ਖਾਸ ਤੌਰ ‘ਤੇ ਕੈਂਸਰ ਦੀ ਜਾਂਚ ਵਾਸਤੇ ਵੀ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਅੰਗਹੀਣ ਲੋਕ ਵੀ ਇਹਨਾਂ ਕੈਂਪਾਂ ਵਿੱਚ ਹਿੱਸਾ ਲੈ ਕੇ ਲਾਭ ਉਠਾ ਸਕਦੇ ਹਨ।

Leave a Reply

Your email address will not be published. Required fields are marked *