PSTET Exam: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਅਹਿਮ ਹੁਕਮ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੀਐਸ ਟੈਟ ਪ੍ਰੀਖਿਆ 1 ਦਸੰਬਰ 2024 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਲਈ ਜਾਣੀ ਹੈ, ਜਿਸ ਦੇ ਸੰਬੰਧ ਵਿੱਚ ਬੋਰਡ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਹਿਮ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿੱਚ ਸਪਸ਼ਟ ਤੌਰ ਤੇ ਲਿਖਿਆ ਗਿਆ ਹੈ ਕਿ, 30 ਨਵੰਬਰ 2024 ਨੂੰ ਪ੍ਰਸ਼ਨ ਪੱਤਰ ਪ੍ਰੀਖਿਆ ਕੇਂਦਰਾਂ ਵਿਖੇ ਭੇਜੇ ਜਾਣੇ ਹਨ, ਇਸ ਲਈ ਪੀਐਸ ਟੈਟ ਦੇ ਕੰਮ ਵਿੱਚ ਜਿਨਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ, ਉਹ 30 ਨਵੰਬਰ ਅਤੇ ਇੱਕ ਦਸੰਬਰ ਨੂੰ ਦਫਤਰ ਆਮ ਵਾਂਗ ਹੀ ਹਾਜ਼ਰ ਰਹਿਣਗੇ।
ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ, ਦਫਤਰ ਦੇ ਬਾਕੀ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਪੀਐਸ ਟੈਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਇਹਨਾਂ ਦਿਨਾਂ ਵਿੱਚ (30 ਨਵੰਬਰ ਅਤੇ 1 ਦਸੰਬਰ ਨੂੰ) ਆਪਣਾ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣਾ ਮੋਬਾਈਲ ਫੋਨ ਬੰਦ ਨਹੀਂ ਕਰਨਗੇ, ਉਹਨਾਂ ਨੂੰ ਲੋੜ ਪੈਣ ਤੇ ਕਿਸੇ ਵੀ ਸਮੇਂ ਦਫ਼ਤਰ ਬੁਲਾਇਆ ਜਾ ਸਕਦਾ ਹੈ।