Weather Alert: ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ‘ਚ ਵਧੇਗੀ ਠੰਡ
Weather Alert: ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ
ਪੰਜਾਬ ਨੈੱਟਵਰਕ, ਚੰਡੀਗੜ੍ਹ
Weather Alert: ਪੰਜਾਬ ਸਮੇਤ ਉੱਤਰ ਭਾਰਤ ਵਿੱਚ ਠੰਡ ਵਧਣ ਦੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ। ਵਿਭਾਗ ਨੇ ਕਿਹਾ ਹੈ ਕਿ, ਪੱਛਮੀ ਗੜਬੜੀ ਸਰਗਰਮ ਹੋ ਗਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ ਹੋਈ।
ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਹੈ।
ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ।
ਦੁਜੇ ਪਾਸੇ ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ। ਜਦੋਂਕਿ ਹੋਰ ਸ਼ਹਿਰਾਂ ਵਿੱਚ ਇਹ 100 ਤੋਂ 200 ਦੇ ਵਿਚਕਾਰ ਹੈ।