ਪੰਜਾਬ ਸਰਕਾਰ ਦਾ ਸਕੂਲੀ ਵਿਦਿਆਰਥੀਆਂ ਲਈ ਅਹਿਮ ਫ਼ੈਸਲਾ! ਪੜ੍ਹੋ DEOs ਨੂੰ ਜਾਰੀ ਹਦਾਇਤਾਂ
ਚੰਡੀਗੜ੍ਹ-
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਨੇ ਸਾਰੇ ਸਕੂਲੀ ਬੱਚਿਆਂ ਦੀ ਆਧਾਰ ਆਈਡੀ ਬਣਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਬੱਚਿਆਂ ਨੂੰ ਫਾਇਦਾ ਹੋਵੇਗਾ। ਹੁਣ ਸਕੂਲੀ ਬੱਚਿਆਂ ਦੀ ਸਿਹਤ ਸਬੰਧੀ ਸਾਰੀ ਜਾਣਕਾਰੀ ਇੱਕੋ ਥਾਂ ‘ਤੇ ਉਪਲਬਧ ਹੋਵੇਗੀ, ਜਿਸ ਨਾਲ ਉਨ੍ਹਾਂ ਦੀ ਸਿਹਤ ਸੰਭਾਲ ਵਿੱਚ ਆਸਾਨੀ ਹੋਵੇਗੀ।
ਸਰਕਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਦੀ ਆਧਾਰ ਆਈਡੀ ਬਣਾਉਣ ਦਾ ਕੰਮ ਸ਼ੁਰੂ ਕਰਨ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਕੂਲ ਮੁਖੀਆਂ ਦੀ ਜ਼ਿੰਮੇਵਾਰੀ ਹੋਵੇਗੀ।