All Latest News

Punjab News: ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ‘ਚ 6 ਦਸੰਬਰ ਦੇ ਰੋਸ ਪ੍ਰਦਰਸ਼ਨ ‘ਚ ਸ਼ਮੂਲੀਅਤ ਦਾ ਸੱਦਾ

 

ਸੂਬਾ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਨੈੱਟਵਰਕ, ਚੰਡੀਗੜ੍ਹ

6 ਦਸੰਬਰ ਸ਼ੁਕਰਵਾਰ ਦੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਡੱਟ ਕੇ ਸ਼ਾਮਲ ਹੋਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ, ਜਨਰਲ ਸਕੱਤਰ ਸੁਰਿੰਦਰ ਕੰਬੋਜ, ਵਿੱਤ ਸਕੱਤਰ ਸੋਮ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਵਰਚੁਅਲ ਮੀਟਿੰਗ ਵਿੱਚ ਰੈਲੀ ਦੀਆਂ ਤਿਆਰੀਆਂ ਸਬੰਧੀ ਚਰਚਾ ਕਰਦਿਆਂ 6 ਦਸੰਬਰ ਦੇ ਐਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਐਨ ਡੀ ਤਿਵਾੜੀ, ਕੰਵਲਜੀਤ ਸਿੰਘ ਸੰਗੋਵਾਲ, ਸੁੱਚਾ ਸਿੰਘ ਚਾਹਲ, ਪਰਗਟ ਸਿੰਘ ਜੰਬਰ, ਸੁਰਮੁਖ ਸਿੰਘ, ਗੁਰਜੀਤ ਸਿੰਘ ਮੋਹਾਲੀ, ਜਗਦੀਪ ਸਿੰਘ ਜੌਹਲ, ਇਤਬਾਰ ਸਿੰਘ, ਜਤਿੰਦਰ ਸਿੰਘ ਸੋਨੀ, ਜਗਤਾਰ ਸਿੰਘ ਖਮਾਣੋਂ, ਗੁਰਜੀਤ ਸਿੰਘ ਮੁਹਾਲੀ, ਗੁਰਮੀਤ ਸਿੰਘ ਖਾਲਸਾ, ਲਾਲ ਚੰਦ ਨਵਾਂ ਸ਼ਹਿਰ, ਰੇਸ਼ਮ ਸਿੰਘ ਅਬੋਹਰ, ਕਪਿਲ ਕਪੂਰ,ਰਜਨੀ ਪ੍ਰਕਾਸ਼, ਜਤਿੰਦਰ ਸਿੰਘ ਸੋਨੀ, ਨੰਦ ਲਾਲ, ਜਰਨੈਲ ਸਿੰਘ, ਬਲਵਿੰਦਰ ਸਿੰਘ ਆਦਿ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਤੋਂ ਸਰਕਾਰ ਭੱਜ ਰਹੀ ਹੈ, ਪੀ ਟੀ ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਨਹੀਂ ਹੋਣ ਦਿੱਤੀ ਜਾਵੇਗੀ।

ਲੰਬੇ ਸਮੇਂ ਬਾਅਦ ਹੋਈਆਂ ਲੈਕਚਰਾਰਾਂ ਦੀਆਂ ਪ੍ਰਮੋਸ਼ਨਾਂ ਵਿੱਚ ਵਿਭਾਗ ਨੇ ਆਪਣੀ ਮੰਨ ਮਾਨੀ ਨਾਲ਼ ਅਧਿਆਪਕਾਂ ਨੂੰ ਦੂਰ ਦੁਰਾਡੇ ਸਟੇਸ਼ਨ ਦਿੱਤੇ ਹਨ, ਪੰਜਾਬ ਸਰਕਾਰ ਦਿਖਾਵੇ ਲਈ ਰਾਸ਼ਟਰੀ ਸਿੱਖਿਆ ਨੀਤੀ 2020 ਦਾ ਵਿਰੋਧ ਕਰਦੀ ਹੈ ਪਰ ਪ੍ਰਮੋਸ਼ਨਾਂ ਸਮੇਂ ਮਿਡਲ, ਹਾਈ ਅਤੇ ਘੱਟ ਗਿਣਤੀ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਬੰਦ ਕਰਨ ਦੇ ਇਰਾਦੇ ਨਾਲ ਇਨ੍ਹਾਂ ਸਕੂਲਾਂ ਵਿੱਚ ਨਵੀਆਂ ਨਿਯੁਕਤੀਆਂ ਅਤੇ ਪਦਉਨਤੀਆਂ ਨਹੀਂ ਕੀਤੀਆਂ ਜਾ ਰਹੀਆਂ। ਜਿਸ ਕਾਰਨ ਪੂਰੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜਥੇਬੰਦੀ ਵੱਲੋਂ ਦਿੱਤੇ ਗਏ ਮੰਗ ਪੱਤਰਾਂ ਉਪਰੰਤ ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਸਬੰਧੀ, 2018 ਤੋਂ ਬਾਅਦ ਸਾਰੇ ਕੇਡਰਾਂ ਦੀਆਂ ਤਰੱਕੀਆਂ, ਨਵੀਆਂ ਭਰਤੀਆਂ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ ਸਬੰਧੀ, ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਹੋਈ ਖੱਜਲ ਖੁਆਰੀ ਸਬੰਧੀ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਕੋਈ ਨੋਟਿਸ ਨਹੀਂ ਲਿਆ।

ਛੇਵੇਂ ਪੇ ਕਮਿਸ਼ਨ ਨੂੰ ਮੁਕੰਮਲ ਤੌਰ ਤੇ ਲਾਗੂ ਕਰਨ ਦੀ ਥਾਂ ਸਗੋਂ ਸੀ ਐਂਡ ਵੀ ਕੇਡਰ ਦੀ ਤਨਖ਼ਾਹ ਕਟੌਤੀ ਕਰਨ ਦੀ ਤਿਆਰੀ ਚੱਲ ਰਹੀ ਹੈ। ਸੀਈਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਾਉਣ ਲਈ ਉਲਝਾਇਆ ਜਾ ਰਿਹਾ ਹੈ ਦੂਜੇ ਪਾਸੇ ਇਹ ਫਰਜ਼ੀ ਰਿਕਾਰਡ ਚੈੱਕ ਕਰਨ ਲਈ ਟੀਮਾਂ ਅਧਿਆਪਕਾਂ ਨੂੰ ਅਲੱਗ ਪਰੇਸ਼ਾਨ ਕਰ ਰਹੀਆਂ ਹਨ।

ਪਹਿਲਾਂ ਅਧਿਆਪਕ ਸਮਰੱਥ ਪ੍ਰੋਜੈਕਟ ਵਿੱਚ ਲੱਗੇ ਹੋਏ ਸਨ ਹੁਣ ਸੀਈਪੀ ਕਰਨ ਵਿੱਚ ਲੱਗੇ ਹੋਏ ਹਨ ਜਦੋਂ ਕਿ ਇਮਤਿਹਾਨ ਨੇੜੇ ਆ ਰਹੇ ਹਨ ਅਤੇ ਸਿਲੇਬਸ ਦੀ ਪੜ੍ਹਾਈ ਵਿਚਾਲੇ ਹੀ ਛੁਡਵਾ ਲਈ ਗਈ ਹੈ, ਇਸ ਤੋਂ ਇਲਾਵਾ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਹੋਈਆਂ ਸਹਿਮਤੀਆਂ ਤੋਂ ਮੁਨਕਰ ਹੋਣ ਕਰਕੇ ਅਤੇ ਪੰਜਾਬ ਦੇ ਅਧਿਆਪਕਾਂ ਵਿਦਿਆਰਥੀਆਂ ਅਤੇ ਸਿੱਖਿਆ ਨਾਲ ਸੰਬੰਧਿਤ ਲਟਕਦੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੇ ਸਾਥੀ ਆਪਣੀ ਜਥੇਬੰਦੀ ਵੱਲੋਂ ਪੰਜਾਬ ਚੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਕਰੇਗੀ।

 

Leave a Reply

Your email address will not be published. Required fields are marked *