Kangana Ranaut Slap: ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਲੇਡੀ ਕਾਂਸਟੇਬਲ ਸਸਪੈਂਡ, FIR ਲਈ ਸ਼ਿਕਾਇਤ ਦਰਜ
Kangana Ranaut Slap: ਕਾਂਸਟੇਬਲ ਕੰਗਨਾ ਦੇ ਕਿਸਾਨਾਂ ‘ਤੇ ਦਿੱਤੇ ਬਿਆਨ ਤੋਂ ਨਾਰਾਜ਼ ਸੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Kangana Ranaut Slap: ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਵੀਰਵਾਰ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੀਆਈਐਸਐਫ ਲੇਡੀ ਦੇ ਜਵਾਨ ਨੇ ਥੱਪੜ ਮਾਰ ਦਿੱਤਾ। ਇਹ ਉਹ ਸਮਾਂ ਸੀ ਜਦੋਂ ਕੰਗਨਾ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਾਂਸਟੇਬਲ ਕੰਗਨਾ ਦੇ ਕਿਸਾਨਾਂ ‘ਤੇ ਦਿੱਤੇ ਬਿਆਨ ਤੋਂ ਨਾਰਾਜ਼ ਸੀ। ਜਾਣਕਾਰੀ ਇਹ ਹੈ ਕਿ, ਉਕਤ ਮਾਮਲੇ ਵਿਚ CISF ਦੀ ਮਹਿਲਾ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੀਆਈਐਸਐਫ ਨੇ ਚੰਡੀਗੜ੍ਹ ਹਵਾਈ ਅੱਡੇ ’ਤੇ ਭਾਜਪਾ ਆਗੂ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਲਈ ਇੱਕ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਖਿਲਾਫ ਸਥਾਨਕ ਥਾਣੇ ‘ਚ FIR ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸੀਆਈਐਸਐਫ ਦੀ ਮਹਿਲਾ ਕਾਂਸਟੇਬਲ ਵੱਲੋਂ ਭਾਜਪਾ ਆਗੂ ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।