Politics News: ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ‘ਜੁਮਲਿਆਂ ਦਾ ਉਸਤਾਦ’- ਭਗਵੰਤ ਮਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ।
ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।