ਅਹਿਮ ਖ਼ਬਰ: ਸਾਂਝਾ ਅਧਿਆਪਕ ਮੋਰਚਾ ਦੇ ਫੈਸਲੇ ਤਹਿਤ ਸਿੱਖਿਆ ਮੰਤਰੀ ਦੇ ਪਿੰਡ 6 ਦਸੰਬਰ ਨੂੰ ਕੀਤਾ ਜਾਵੇਗਾ ਲਾਮਿਸਾਲ ਇੱਕਠ- ਗੌਰਮਿੰਟ ਟੀਚਰਜ਼ ਯੂਨੀਅਨ
ਜ਼ਿਲ੍ਹਾ ਪਟਿਆਲਾ ਵਲੋਂ ਤਿਆਰੀਆਂ ਮੁਕੰਮਲ – ਜਸਵਿੰਦਰ ਸਿੰਘ ਸਮਾਣਾ
ਪੰਜਾਬ ਨੈੱਟਵਰਕ, ਪਟਿਆਲਾ–
ਸਾਂਝਾ ਅਧਿਆਪਕ ਮੋਰਚਾ ਵੱਲੋਂ ਛੇ ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਹੋਣ ਵਾਲੀ ਰੈਲੀ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਵੱਲੋਂ ਦਿੱਤੇ ਸਾਂਝੇ ਬਿਆਨ ਅਨੁਸਾਰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਨਾਲ 22 ਅਗਸਤ ਦੀ ਮੀਟਿੰਗ ਦੇ ਫੈਸਲੇ ਨਾ ਲਾਗੂ ਕਰਨ ਦੇ ਰੋਸ ਵਜੋਂ ਡੀ.ਐਸ.ਜੀ. ਰਾਹੀਂ ਰੋਸ ਪੱਤਰ ਸਿੱਖਿਆ ਮੰਤਰੀ ਨੂੰ ਭੇਜੇ ਗਏ।
ਜਿਸ ਵਿੱਚ ਸਿੱਖਿਆ ਨੀਤੀ 2020 ਤਹਿਤ ਮਿਡਲ ਸਕੂਲਾਂ ਦੀ ਮਰਜ਼ ਸਬੰਧੀ ਮੋਰਚੇ ਵੱਲੋਂ ਰੋਸ ਪ੍ਰਗਟ ਕੀਤਾ ਗਿਆ 2018 ਤੋਂ ਲਾਗੂ ਕੀਤੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਦਾ ਵਾਰ ਵਾਰ ਕੀਤਾ ਗਿਆ ਵਾਅਦਾ ਨਿਭਾਇਆ ਨਹੀਂ ਗਿਆ। ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਬਾਅਦ ਹੋਈਆਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਵਿੱਚ ਵਿਭਾਗ ਨੇ ਮਨ ਮਾਨੀ ਨਾਲ ਅਧਿਆਪਕਾਂ ਨੂੰ ਦੂਰ ਦੁਰਾਡੇ ਸਟੇਸ਼ਨ ਦਿੱਤੇ।
ਜਿਸ ਕਾਰਨ ਪੂਰੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੋਰਚੇ ਵੱਲੋਂ ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਸਬੰਧੀ 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਸੀ ਐਂਡ ਵੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, 873 ਡੀਪੀਆਈ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ ਸਬੰਧੀ ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਹੋਈ ਖੱਜਲ ਖਵਾਰੀ ਸਬੰਧੀ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਸਿੱਖਿਆ ਮੰਤਰੀ ਨੇ ਕੋਈ ਨੋਟਿਸ ਨਹੀਂ ਲਿਆ। ਸਗੋਂ ਸੀ ਐਂਡ ਵੀ ਕਾਡਰ ਦੇ ਪੀਟੀਆਈ ਆਰਟ ਐਂਡ ਕਰਾਫਟ ਟੀਚਰਜ਼ ਤੋਂ ਰਿਕਵਰੀ ਦਾ ਪੱਤਰ ਮੁੜ ਜਾਰੀ ਕੀਤਾ ਗਿਆ ਹੈ।
ਸੀਈਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜੀ ਰਿਕਾਰਡ ਬਣਾਉਣ ਲਈ ਉਲਝਾਇਆ ਜਾ ਰਿਹਾ ਹੈ। ਦੂਜੇ ਪਾਸੇ ਇਹ ਫਰਜ਼ੀ ਰਿਕਾਰਡ ਚੈੱਕ ਕਰਨ ਲਈ ਟੀਮਾਂ ਅਧਿਆਪਕਾਂ ਨੂੰ ਪਰੇਸ਼ਾਨ ਕਰ ਰਹੀਆਂ ਹਨ। ਪਹਿਲਾਂ ਅਧਿਆਪਕ ਸਮਰਥ ਪ੍ਰੋਜੈਕਟ ਵਿੱਚ ਲੱਗੇ ਹੋਏ ਸਨ, ਹੁਣ ਸੀਈਪੀ ਕਰਨ ਵਿੱਚ ਲੱਗੇ ਹੋਏ ਹਨ। ਜਦੋਂ ਇਮਤਿਹਾਨ ਨੇੜੇ ਆ ਰਹੇ ਹਨ ਅਤੇ ਸਿਲੇਬਸ ਦੀ ਪੜ੍ਹਾਈ ਵਿਚਾਲੇ ਹੀ ਛੁਡਵਾ ਲਈ ਗਈ ਹੈ।
ਜਿਸ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਹੈ। ਉਪਰੋਕਤ ਮੰਗਾਂ ਤੋਂ ਇਲਾਵਾ ਸਾਰੀਆਂ ਵਿਭਾਗੀ ਮੰਗਾਂ, ਵਿੱਤੀ ਮੰਗਾਂ, ਤਨਖਾਹ ਦੋਹਰਾਈ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ, ਪੇਂਡੂ ਭੱਤਾ ਸਮੇਤ 37 ਪੱਤਿਆਂ ਦੀ ਬਹਾਲੀ ਆਦਿ ਅਜਿਹੀਆਂ ਮੰਗਾਂ ਹਨ ਜਿਸ ਪ੍ਰਤੀ ਵਿਭਾਗ ਸੁਹਿਰਦ ਨਹੀਂ ਹੈ। ਜਿਸ ਕਾਰਨ 06 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਵੱਡੀ ਗਿਣਤੀ ਵਿੱਚ ਅਧਿਆਪਕ ਰੋਸ ਪ੍ਰਦਰਸ਼ਨ ਕਰਨਗੇ, ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਮੌਕੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਗਈ ਇਸ ਰੈਲੀ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇ।
ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਯਾਦਵਿੰਦਰ ਸਿੰਘ ਸਮਾਣਾ,ਧਰਮਿੰਦਰ ਸਿੰਘ ਘੱਗਾ, ਮਲਕੀਤ ਸਿੰਘ ਸਮਾਣਾ,ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਜਤਿੰਦਰ ਵਰਮਾ ਸਮਾਣਾ,ਹਰਪ੍ਰੀਤ ਸਿੰਘ ਰਾਜਪੁਰਾ, ਬਲਵਿੰਦਰ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।