ਵੱਡੀ ਖਬਰ: ਸੁਖਬੀਰ ਬਾਦਲ ਦਾ ਕਤਲ ਕਰਨ ਦੀ ਕੋਸ਼ਿਸ਼, ਚਲਾਈ ਸਿੱਧੀ ਗੋਲੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਦੇ ਮੁਤਾਬਕ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਤੇ ਕਿਸੇ ਸ਼ਖਸ ਦੇ ਵੱਲੋਂ ਗੋਲੀ ਚਲਾ ਦਿੱਤੀ ਗਈ।
ਮੰਨਿਆ ਜਾ ਰਿਹਾ ਹੈ ਕਿ ਦਲ ਖਾਲਸਾ ਨਾਲ ਸੰਬੰਧਿਤ ਸਖਸ਼ ਨੂੰ ਫੜ ਲਿਆ ਗਿਆ ਹੈ। ਫੜੇ ਗਏ ਵਿਅਕਤੀ ਦੀ ਪਹਿਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਦੂਜੇ ਪਾਸੇ ਪੁਲਿਸ ਦੇ ਵੱਲੋਂ ਇਸ ਘਟਨਾ ਸਬੰਧੀ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।