All Latest NewsNews FlashPunjab News

ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ‘ਤੇ ਲਾਠੀਚਾਰਜ ਦੀ GTU ਪੰਜਾਬ ਨੇ ਕੀਤੀ ਜ਼ੋਰਦਾਰ ਨਿੰਦਿਆ

 

ਨਿਯੁਕਤੀ ਪੱਤਰਾਂ ਦੀ ਉਡੀਕ ਕਰਦੇ ਅਧਿਆਪਕਾਂ ਤੇ ਲਾਠੀਚਾਰਜ ਕਰਨਾ ਸਰਾਸਰ ਧੱਕਾ -ਜਸਵਿੰਦਰ ਸਿੰਘ ਸਮਾਣਾ

ਪੰਜਾਬ ਨੈੱਟਵਰਕ, ਪਟਿਆਲਾ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਸਾਂਝੇ ਬਿਆਨ ਦਿੰਦੇ ਹੋਏ ਦੱਸਿਆ ਕਿ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਹਜ਼ਾਰਾਂ ਅਸਾਮੀਆਂ ਖ਼ਾਲੀ ਹਨ ਪਰ ਸਿੱਖਿਆ ਵਿੱਚ ਵੱਡੇ ਪੱਧਰ ਤੇ ਬਦਲਾਅ ਲਿਆਉਣ ਦਾ ਵਾਅਦਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਹੁਣ ਡੰਡਿਆਂ ਨਾਲ ਬੇਰੁਜ਼ਗਾਰਾਂ ਦੀ ਜ਼ੁਬਾਨ ਬੰਦ ਕਰ ਰਹੀ ਹੈ।

ਉਹਨਾਂ ਦੱਸਿਆ ਕਿ 5994, 2364 ਦੀ ਭਰਤੀ ਦੇ‌ ਇਸ਼ਤਿਹਾਰ ਲਗਭਗ ਢਾਈ ਸਾਲ ਪਹਿਲਾਂ ਆਏ ਸਨ ਪਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਇਹ ਭਰਤੀ ਹੁਣ ਤੱਕ ਨਹੀ ਹੋ ਪਾਈ।

ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀਆਂ ਨੇ ਜਿੱਥੇ ਸਰਕਾਰ ਵਲੋਂ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਉੱਥੇ ਹੀ ਹੱਕ ਮੰਗਦੇ ਬੇਰੁਜ਼ਗਾਰਾਂ ਦੇ ਸੰਘਰਸ਼ ਵਿੱਚ ਹਰ ਤਰਾਂ ਦਾ ਸਹਿਯੋਗ ਕਰਨ ਦਾ ਐਲਾਨ ਕੀਤਾ।

 

Leave a Reply

Your email address will not be published. Required fields are marked *