ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਦੇ ਮੰਤਰੀ ਨਾਲ ਪੈਨਲ ਮੀਟਿੰਗ ਐਨ ਮੌਕੇ ’ਤੇ ਹੋਈ ਰੱਦ, ਹੋ ਗਿਆ ਤਿੱਖੇ ਸੰਘਰਸ਼ ਦਾ ਐਲਾਨ
ਅਗਲੇ ਹਫਤੇ ਤੱਕ ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ’ਚ ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਅਤੇ ਮੀਤ ਪ੍ਰਧਾਨ ਜਸਬੀਰ ਸਿੰਘ ਜਿੰਦਬੜੀ ਨੇ ਇਥੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦਾ ਪੱਕਾ ਰੁਜਗਾਰ ਕਰਨ ਸਮੇਤ ਹੋਰ ਜਾਇਜ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਮੀਟਿੰਗ ਤੱਕ ਕਰਨ ਤੋਂ ਜਿੱਥੇ ਇਕ ਪਾਸੇ ਮੁੱਖ ਮੰਤਰੀ ਪੰਜਾਬ ਸਰਕਾਰ ਭੱਜ ਰਹੇ ਹਨ।
ਉਥੇ ਹੁਣ ਉਸੇ ਰਾਹ ’ਤੇ ਚਲਦੇ ਹੋਏ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ 3 ਦਸੰਬਰ 2024 ਨੂੰ ਮੰਤਰੀ ਦੇ ਦਫਤਰ ਚੰਡੀਗੜ੍ਹ ਵਿਖੇ ਹੋਣ ਵਾਲੀ ਪੈਨਲ ਮੀਟਿੰਗ ਨੂੰ ਮੰਤਰੀ ਦੇ ਘਰੇਲੂ ਰੁਝੇਵਿਆ ਵਿਚ ਵਿਅਸਤ ਹੋਣ ਦਾ ਹਵਾਲਾ ਦੇ ਕੇ ਐਨ ਮੌਕੇ ਤੇ ਉਸ ਵੇਲੇ ਰੱਦ ਕਰ ਦਿੱਤਾ ਗਿਆ ਅਤੇ ਇਹ ਮੀਟਿੰਗ ਉਸ ਵੇਲੇ ਰੱਦ ਕਰ ਦਿੱਤੀ ਗਈ ਹੈ ਜਦੋ ਤੈਅ ਸਮੇਂ ਮੁਤਾਬਿਕ ਅੱਜ ਸਵੇਰੇ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ ਚੰਡੀਗੜ੍ਹ ਪਹੁੰਚ ਚੁੱਕੀ ਸੀ ਅਤੇ ਮੀਟਿੰਗ ਵਿਚ ਮੰਤਰੀ ਦੇ ਨਾ ਆਉਣ ਕਾਰਨ ਬੇਰੰਗ ਵਾਪਸ ਆਉਣਾ ਪਿਆ। ਜਿਸਦੇ ਚਲਦੇ ਜਥੇਬੰਦੀ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਬਾਈ ਆਗੂਆਂ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਅਗਲੇ ਹਫਤੇ ਤੱਕ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਦੁਬਾਰਾ ਮੀਟਿੰਗ ਦਾ ਸਮਾਂ ਦੇ ਕੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਵਾਉਣਾ ਅਤੇ ਜਦੋ ਤੱਕ ਇਸ ਪ੍ਰਮੁੱਖ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਕਿਰਤ ਕਾਨੂੰਨ ਦੇ ਮੁਤਾਬਿਕ ਵਧੀਆ ਉਜਰਤਾਂ ਦੇ ਅਨੁਸਾਰ ਤਨਖਾਹ ’ਚ ਵਾਧਾ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਯੂੂਨੀਅਨ ਵੱਲੋਂ ਅਗਲੇ ਹਫਤੇ ਤੱਕ ਕੈਬਨਿਟ ਮੰਤਰੀ ਦੇ ਹਲਕੇ ਸਹਾਨੇਵਾਲ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸਦੇ ਨਿਕਲਣ ਵਾਲੇ ਨਤੀਜਿਆ ਦੀ ਜੁੰਮੇਵਾਰ ਸਰਕਾਰ, ਮੈਨੇਜਮੈਂਟ ਹੋਵੇਗੀ।
ਇਸਦੇ ਨਾਲ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੀਆ ਵਾਟਰ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ, ਪੰਚਾਇਤੀਕਰਨ ਅਤੇ ਨਿੱਜੀਕਰਨ ਵਾਲੀਆ ਨੀਤੀਆ ਦਾ ਵਿਰੋਧ ਪ੍ਰਦਰਸ਼ਨ ਕਰਨ ਦਾ ਉਲੀਕਿਆ ਪ੍ਰੋਗਰਾਮ ਨੂੰ ਜਾਰੀ ਰੱਖਿਆ ਜਾਵੇਗਾ।