Rain Alert: ਪੰਜਾਬ ‘ਚ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Rain Alert: ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ 7 ਅਤੇ 8-9 ਦਸੰਬਰ ਨੂੰ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦਾ ਅਲਰਟ
ਪੰਜਾਬ ਨੈੱਟਵਰਕ, ਚੰਡੀਗੜ੍ਹ-
Rain Alert: ਪੰਜਾਬ ਦੇ ਅੰਦਰ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੇ ਵਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ, ਸੂਬੇ ਭਰ ਦੇ ਅੰਦਰ 7 ਅਤੇ 8-9 ਦਸੰਬਰ ਨੂੰ ਮੀਂਹ ਪੈ ਸਕਦਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ 7 ਅਤੇ 8-9 ਦਸੰਬਰ ਨੂੰ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦਾ ਅਲਰਟ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਕੜਾਕੇ ਦੀ ਠੰਡ ਪੈ ਸਕਦੀ ਹੈ।
ਰਾਜਸਥਾਨ ਦੇ ਪੱਛਮੀ ਹਿੱਸੇ ਵਿੱਚ 7 ਦਸੰਬਰ ਅਤੇ ਪਹਾੜੀ ਖੇਤਰਾਂ ਵਿੱਚ 8-9 ਦਸੰਬਰ ਨੂੰ ਨਵੀਂ ਪੱਛਮੀ ਗੜਬੜੀ ਬਣਨ ਦੀ ਸੰਭਾਵਨਾ ਹੈ।
ਇਸ ਕਾਰਨ ਆਸ-ਪਾਸ ਦੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਰਫਬਾਰੀ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ ਵਿਚ ਠੰਢ ਦਾ ਪੱਧਰ ਵਧ ਸਕਦਾ ਹੈ।
ਪੰਜਾਬ, ਹਰਿਆਣਾ ਉਤੇ ਵੀ ਇਸ ਦਾ ਅਸਰ ਹੋਵੇਗਾ। ਇਸ ਲਈ ਅਗਲੇ ਦਿਨਾਂ ਵਿਚ ਦੋਵਾਂ ਸੂਬਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ।