All Latest NewsNews FlashPunjab News

Breaking: ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜਿਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਿੱਥੇ ਅਦਾਲਤ ਦੇ ਵੱਲੋਂ ਉਸ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਕੱਲ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਖਾਲਿਸਤਾਨੀ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ।

ਵਕੀਲ ਕੰਵਰ ਮੁਬਾਰਕ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਵੱਲੋਂ ਅਦਾਲਤ ਕੋਲੋਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਦੇ ਵੱਲੋਂ ਤਿੰਨ ਦਿਨਾਂ ਦਾ ਹੀ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ ਜਿਸ ਵੇਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਵੇਲੇ ਇੱਕ ਔਰਤ ਦੇ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ ਤੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਨਾਅਰੇ ਲਾਏ ਗਏ।

 

Leave a Reply

Your email address will not be published. Required fields are marked *