ਕਿਸਾਨਾਂ ਦਾ ਦਿੱਲੀ ਵੱਲ ਮਾਰਚ! ਕੰਡਿਆਲੀਆਂ ਤਾਰਾਂ ਪੁੱਟ ਕੇ ਘੱਗਰ ਦਰਿਆ ਚ ਸੁੱਟੀਆਂ, 3 ਬੈਰੀਕੇਡ ਵੀ ਤੋੜ ਕੇ ਅੱਗੇ ਵਧੇ
ਪੰਜਾਬ ਨੈੱਟਵਰਕ, ਚੰਡੀਗੜ੍ਹ-
101 ਕਿਸਾਨਾਂ ਦੇ ਮਰਜੀਵੜਾ ਗਰੁੱਪ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਕੰਡਿਆਲੀਆਂ ਤਾਰਾਂ ਪੁੱਟ ਕੇ ਘੱਗਰ ਚ ਸੁੱਟ ਦਿੱਤੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਵਲੋਂ ਤਿੰਨ ਬੈਰੀਕੇਡ ਵੀ ਤੋੜ ਦਿੱਤੇ ਗਏ ਹਨ।
#WATCH विभिन्न मांगों को लेकर प्रदर्शन कर रहे किसानों को शंभू बॉर्डर पर दिल्ली की ओर बढ़ने से रोक दिया गया है। pic.twitter.com/FnOnnOQy8E
— ANI_HindiNews (@AHindinews) December 6, 2024
ਦੂਜੇ ਪਾਸੇ ਕਿਸਾਨਾਂ ਦਿੱਲੀ ਵੱਲ ਮਾਰਚ ਕਾਰਨ ਇੰਟਰਨੈੱਟ ਸੇਵਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਇੱਥੇ 9 ਦਸੰਬਰ ਤੱਕ ਇੰਟਰਨੈੱਟ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਕਿਸਾਨਾਂ ਦੇ ਮਾਰਚ ਨੂੰ ਲੈ ਕੇ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ।
#WATCH विभिन्न मांगों को लेकर प्रदर्शन कर रहे किसानों को शंभू बॉर्डर पर दिल्ली की ओर बढ़ने से रोक दिया गया है। pic.twitter.com/14A9LKuq0X
— ANI_HindiNews (@AHindinews) December 6, 2024
ਦਿੱਲੀ ਪੁਲਿਸ ਨੇ ਮਾਰਚ ਤੋਂ ਪਹਿਲਾਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ, “ਦਿੱਲੀ ਪੁਲਿਸ ਚੌਕਸ ਹੈ ਅਤੇ ਸਰਹੱਦ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਫਿਲਹਾਲ ਸਿੰਘੂ ਬਾਰਡਰ ‘ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਪਰ ਪੰਜਾਬ-ਹਰਿਆਣਾ ਸਰਹੱਦ ਦੇ ਸ਼ੰਭੂ ਬਾਰਡਰ ‘ਤੇ ਸਥਿਤੀ ਨੂੰ ਦੇਖਦੇ ਹੋਏ ਇਸ ‘ਚ ਵਾਧਾ ਕਰ ਦਿੱਤਾ ਗਿਆ ਹੈ।