ਸ਼ੰਭੂ ਬਾਰਡਰ ‘ਤੇ ਕਿਸਾਨਾਂ ਤੇ ਜਬਰ ਕਰਨਾ ਨੰਗੀ ਚਿੱਟੀ BJP ਦੀ ਤਾਨਾਸ਼ਾਹੀ: ਮਨਜੀਤ ਧਨੇਰ

All Latest NewsNews FlashPunjab NewsTOP STORIES

 

ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਜਬਰ ਦੇ ਹੱਦਾਂ ਬੰਨੇ ਟੱਪੇ: ਹਰਨੇਕ ਮਹਿਮਾ

ਦਲਜੀਤ ਕੌਰ, ਚੰਡੀਗੜ੍ਹ

ਸੰਭੂ ਬਾਰਡਰ ਤੋਂ ਦਿੱਲੀ ਵੱਲ ਸ਼ਾਂਤਮਈ 101 ਕਿਸਾਨਾਂ ਦੇ ਜਥੇ ਨਾਲ ਕੂਚ ਕਰਨ ਵਾਲੇ ਕਿਸਾਨਾਂ ਉੱਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਜਬਰ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ।

ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਹੈ ਕਿ ਖਬਰਾਂ ਅਨੁਸਾਰ ਦੋ ਕਿਸਾਨ ਸਖਤ ਜ਼ਖਮੀ ਹੋਏ ਹਨ ਅਤੇ ਕਿਸਾਨਾਂ ਦੀਆਂ ਅੱਖਾਂ ਵਿੱਚ ਮਿਰਚਾਂ ਦਾ ਸਪਰੇਅ ਮਾਰਿਆ ਜਾ ਰਿਹਾ ਹੈ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕਈ ਮੰਤਰੀ ਅਤੇ ਆਗੂ ਕਹਿ ਚੁੱਕੇ ਹਨ ਕਿ ਕਿਸਾਨ ਟਰੈਕਟਰ ਲੈ ਕੇ ਨਾ ਆਉਣ ਤਾਂ ਦਿੱਲੀ ਜਾ ਸਕਦੇ ਹਨ। ਉਪ-ਰਾਸ਼ਟਰਪਤੀ ਵੀ ਕਹਿ ਰਹੇ ਹਨ ਕਿ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ ਪਰ ਉਹਨਾਂ ਨੂੰ ਪੈਦਲ ਵੀ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਿਸਾਨ ਦਿੱਲੀ ਜਾਣ ਲਈ ਇਜਾਜ਼ਤ ਲੈਣ।

ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਸੁਆਲ ਕੀਤਾ ਕਿ ਸਾਡੇ ਦੇਸ਼ ਵਿੱਚ ਆਪਣੀ ਰਾਜਧਾਨੀ ਵਿੱਚ ਜਾਣ ਲਈ ਕਿਸਾਨਾਂ ਨੂੰ ਮਨਜ਼ੂਰੀ ਲੈਣੀ ਕਦੋਂ ਤੋਂ ਜਰੂਰੀ ਹੋ ਗਈ ਹੈ? ਹਰ ਰੋਜ਼ ਲੱਖਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਜਾਂਦੇ ਹਨ ਅਤੇ ਵਾਪਸ ਆਉਂਦੇ ਹਨ। ਕੀ ਉਹ ਕੋਈ ਮਨਜ਼ੂਰੀ ਲੈਂਦੇ ਹਨ? ਜਥੇਬੰਦੀ ਨੇ ਕਿਹਾ ਕਿ ਇਸ ਤੋਂ ਭਾਰਤੀ ਜਨਤਾ ਪਾਰਟੀ ਦਾ ਫਾਸ਼ੀਵਾਦੀ ਅਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

ਜਥੇਬੰਦੀ ਦੀ ਸੂਬਾ ਕਮੇਟੀ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਸਤੇ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ, ਉਹਨਾਂ ਤੇ ਜਬਰ ਕਰਨਾ ਬੰਦ ਕੀਤਾ ਜਾਵੇ ਅਤੇ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ ਸਮੇਤ ਬਾਕੀ ਮੰਗਾਂ ਮੰਨੀਆਂ ਜਾਣ।

 

Media PBN Staff

Media PBN Staff

Leave a Reply

Your email address will not be published. Required fields are marked *