ਵੱਡੀ ਖ਼ਬਰ: 12ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਸਕੂਲ ਪ੍ਰਿੰਸੀਪਲ ਦਾ ਗੋਲੀਆਂ ਮਾਰ ਕੇ ਕਤਲ
ਦੋਸ਼ੀ ਵਿਦਿਆਰਥੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਕੂਟਰ ‘ਤੇ ਫਰਾਰ ਹੋ ਗਿਆ ਸੀ ਅਤੇ ਪੁਲਸ ਨੇ ਕੁਝ ਘੰਟਿਆਂ ‘ਚ ਹੀ ਮਹੋਬਾ ਤੋਂ ਉਸਨੂੰ ਗ੍ਰਿਫਤਾਰ ਕਰ ਲਿਆ
MP News:
ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਧਮੋਰਾ ਪਿੰਡ ਦੇ ਹਾਇਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਦੇ ਸਿਰ ਵਿੱਚ ਗੋਲੀ ਮਾਰ ਕੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਹੱਤਿਆ ਕਰ ਦਿੱਤੀ, ਜਿਸਨੂੰ ਬਾਅਦ ਵਿਚ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ।
ਦੋਸ਼ੀ ਵਿਦਿਆਰਥੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਕੂਟਰ ‘ਤੇ ਫਰਾਰ ਹੋ ਗਿਆ ਸੀ ਅਤੇ ਪੁਲਸ ਨੇ ਕੁਝ ਘੰਟਿਆਂ ‘ਚ ਹੀ ਮਹੋਬਾ ਤੋਂ ਉਸਨੂੰ ਗ੍ਰਿਫਤਾਰ ਕਰ ਲਿਆ। ਸਰਕਾਰੀ ਸਕੂਲ ਦੇ ਅੰਦਰ ਵਾਪਰੀ ਇਸ ਸਨਸਨੀਖੇਜ਼ ਘਟਨਾ ਨੇ ਪੂਰੇ ਜ਼ਿਲ੍ਹੇ ਵਿੱਚ ਸਨਸਨੀ ਫੈਲਾ ਦਿੱਤੀ ਸੀ।
ਪਿੰਡ ਧਮੋਰਾ ਦੇ ਹਾਇਰ ਸੈਕੰਡਰੀ ਸਕੂਲ ‘ਚ ਸ਼ੁੱਕਰਵਾਰ ਦੁਪਹਿਰ ਕਰੀਬ ਡੇਢ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਕੂਲ ਦੇ ਪ੍ਰਿੰਸੀਪਲ ਐੱਸਕੇ ਸਕਸੈਨਾ ਦੀ ਸਕੂਲ ਦੇ ਅੰਦਰ ਹੀ ਬਾਥਰੂਮ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਕਤਲ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਇਸੇ ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਹੈ, ਜਿਸ ਦੀਆਂ ਤਸਵੀਰਾਂ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।
ਜਾਣਕਾਰੀ ਅਨੁਸਾਰ, ਜਦੋਂ ਪ੍ਰਿੰਸੀਪਲ ਸਕਸੈਨਾ ਬਾਥਰੂਮ ਵਿੱਚ ਗਿਆ ਤਾਂ ਦੋਸ਼ੀ ਵਿਦਿਆਰਥੀ ਨੇ ਪਿੱਛਿਓਂ ਬਾਥਰੂਮ ਵਿੱਚ ਦਾਖਲ ਹੋ ਕੇ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ, ਜਿਸ ਨਾਲ ਪ੍ਰਿੰਸੀਪਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਿੰਸੀਪਲ ਨੂੰ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਵਿਦਿਆਰਥੀ ਪ੍ਰਿੰਸੀਪਲ ਦੇ ਕਮਰੇ ਵਿੱਚ ਗਿਆ ਅਤੇ ਭੰਨਤੋੜ ਕੀਤੀ ਅਤੇ ਸਕੂਟਰ ਲੈ ਕੇ ਭੱਜ ਗਿਆ।
ਪੁਲਸ ਨੇ ਘਟਨਾ ਦੇ ਕੁਝ ਘੰਟਿਆਂ ਬਾਅਦ ਹੀ ਦੋਸ਼ੀ ਵਿਦਿਆਰਥੀ ਨੂੰ ਮਹੋਬਾ ਤੋਂ ਗ੍ਰਿਫਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਦੋਸ਼ੀ ਵਿਦਿਆਰਥੀ ਨੇ ਪ੍ਰਿੰਸੀਪਲ ਦੀ ਹੱਤਿਆ ਕਿਉਂ ਕੀਤੀ। ਪਰ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਦਿਆਰਥੀ ਲੱਚਰਤਾ ਕਰਦਾ ਸੀ, ਜਿਸ ਕਾਰਨ ਪ੍ਰਿੰਸੀਪਲ ਐਸਕੇ ਸਕਸੈਨਾ ਉਸ ਨੂੰ ਵਾਰ-ਵਾਰ ਆਪਣੀ ਪੜ੍ਹਾਈ ‘ਤੇ ਧਿਆਨ ਦੇਣ ਦੀ ਸਲਾਹ ਦਿੰਦਾ ਸੀ।
ਇੰਨਾ ਹੀ ਨਹੀਂ, ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦਿਆਰਥੀ ਕਈ ਵਾਰ ਸਕੂਲ ‘ਚ ਪਿਸਤੌਲ ਲੈ ਕੇ ਆਇਆ ਸੀ, ਜਿਸ ਨੂੰ ਲੈ ਕੇ ਪ੍ਰਿੰਸੀਪਲ ਨੇ ਉਸ ਨੂੰ ਚਿਤਾਵਨੀ ਦਿੱਤੀ ਸੀ ਅਤੇ ਪਰਿਵਾਰ ਨੂੰ ਸ਼ਿਕਾਇਤ ਵੀ ਕੀਤੀ ਸੀ। ਸ਼ੱਕ ਹੈ ਕਿ ਵਿਦਿਆਰਥੀ ਇਨ੍ਹਾਂ ਸਾਰੀਆਂ ਗੱਲਾਂ ਕਾਰਨ ਪ੍ਰਿੰਸੀਪਲ ਤੋਂ ਨਾਰਾਜ਼ ਸੀ ਅਤੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਐੱਸਪੀ ਅਗਮ ਜੈਨ ਨੇ ਦੋਸ਼ੀ ਵਿਦਿਆਰਥੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪ੍ਰਿੰਸੀਪਲ ਵਿਦਿਆਰਥੀ ਨੂੰ ਪੜ੍ਹਾਈ ‘ਤੇ ਧਿਆਨ ਦੇਣ ਦੀ ਸਲਾਹ ਦਿੰਦਾ ਸੀ। ਜਿਹੜੀ ਗੱਲ ਉਸਨੇ ਆਪਣੇ ਮਨ ਵਿੱਚ ਰੱਖੀ ਹੋਈ ਸੀ। ਸ਼ੁੱਕਰਵਾਰ ਨੂੰ ਪ੍ਰਿੰਸੀਪਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਨੂੰ ਕਤਲ ਵਿੱਚ ਵਰਤੇ ਗਏ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। patrika