ਵੱਡੀ ਖ਼ਬਰ: ਪੰਜਾਬ ਦੇ 20 ਪਿੰਡਾਂ ‘ਚ ਪੰਚਾਇਤੀ ਚੋਣਾਂ ਲਈ ਤਰੀਕ ਦਾ ਐਲਾਨ, 15 ਦਸੰਬਰ ਨੂੰ ਪੈਣਗੀਆਂ ਵੋਟਾਂ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਗਿੱਦੜਬਾਹਾ ਹਲਕੇ ਦੇ 20 ਪਿੰਡਾਂ ਵਿਚ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨ ਦੇ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ, ਫਰਜ਼ੀਵਾੜੇ ਦੇ ਚੱਲਦੇ ਹੋਏ ਇਨ੍ਹਾਂ ਵੀਹ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਨੂੰ ਚੋਣ ਕਮਿਸ਼ਨ ਨੇ ਪਹਿਲਾਂ ਰੱਦ ਕਰ ਦਿੱਤਾ ਸੀ।
ਹੁਣ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਿਕ, ਇਨ੍ਹਾਂ 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ। ਦੱਸ ਦਈਏ ਕਿ, ਸੂਬੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪਈਆਂ ਸਨ।