Breaking: ਪੰਜਾਬ ਚੋਣ ਕਮਿਸ਼ਨ ਵੱਲੋਂ MC ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੜ੍ਹੋ ਵੇਰਵਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਚੋਣ ਕਮਿਸ਼ਨ ਨੇ ਦੱਸਿਆ ਕਿ, ਸੂਬੇ ਦੇ ਅੰਦਰ 21 ਦਸੰਬਰ ਨੂੰ ਐਮਸੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਦੱਸਿਆ ਕਿ, ਐਮਸੀ ਚੋਣਾਂ ਲਈ ਵੋਟਾਂ ਈਵੀਐੱਮ ਮਸ਼ੀਨਾਂ ਰਾਹੀਂ ਪੈਣਗੀਆਂ।
ਉਨ੍ਹਾਂ ਦੱਸਿਆ ਕਿ, ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੋਲਿੰਗ ਦਾ ਸਮਾਂ ਹੋਵੇਗਾ। ਉਨ੍ਹਾਂ ਦੱਸਿਆ ਕਿ, 21 ਦਸੰਬਰ ਨੂੰ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਐਮਸੀ ਚੋਣਾਂ ਹੋਣਗੀਆਂ।
ਉਨ੍ਹਾਂ ਦੱਸਿਆ ਕਿ, ਨਾਮਜ਼ਦਗੀ ਦਾਖਲ ਕਰਨ ਦੀ ਮਿਤੀ 9 ਦਸੰਬਰ ਤੋਂ 13 ਦਸੰਬਰ ਤੱਕ ਦੀ ਹੈ, ਜਦੋਂਕਿ 13 ਤਰੀਕ ਨੂੰ ਸਕਰੂਟਨੀ ਹੋਵੇਗੀ ਅਤੇ 14 ਦਸੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।
ਚੋਣ ਕਮਿਸ਼ਨ ਨੇ ਦੱਸਿਆ ਕਿ, ਸੂਬੇ ਦੇ ਅੰਦਰ 21 ਦਸੰਬਰ ਨੂੰ ਐਮਸੀ ਚੋਣਾਂ ਹੋਣਗੀਆਂ।