ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ 3 ਦਿਨਾਂ ਪੁਲਿਸ ਰਿਮਾਂਡ ਚ ਵਾਧਾ
ਚੰਡੀਗੜ੍ਹ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ।
ਇਸ ਤੋਂ ਪਹਿਲਾਂ 5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।
ਇਸ ਦੌਰਾਨ ਵਕੀਲ ਕੰਵਰ ਮੁਬਾਰਕ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਦੇ ਵੱਲੋਂ ਅਦਾਲਤ ਕੋਲੋਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਦੇ ਵੱਲੋਂ ਤਿੰਨ ਦਿਨਾਂ ਦਾ ਹੀ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਜਿਸ ਵੇਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਵੇਲੇ ਇੱਕ ਔਰਤ ਦੇ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ ਤੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਨਾਅਰੇ ਵੀ ਲਾਏ ਗਏ ਸਨ।
ਹੁਣ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਨਰਾਇਣ ਸਿੰਘ ਚੌੜਾ 3 ਦਿਨ ਦੇ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਖ਼ਬਰ ਸ੍ਰੋਤ-ਨਿਊਜ਼18