ਵੱਡੀ ਖ਼ਬਰ: ਪੰਜਾਬ ਦੇ ਇਸ ਸ਼ਹਿਰ ਨੂੰ ਬੰਦ ਕਰਨ ਦਾ ਐਲਾਨ
ਹਿੰਦੂ ਜਥੇਬੰਦੀਆਂ ਵੱਲੋਂ ਅੱਜ ਫਗਵਾੜਾ ਬੰਦ ਕਰਨ ਦਾ ਐਲਾਨ
ਬਲਵਿੰਦਰ ਸਿੰਘ ਧਾਲੀਵਾਲ, ਸੁਲਤਾਨਪੁਰ ਲੋਧੀ-
ਬੀਤੀ ਦੇਰ ਰਾਤ ਨੂੰ ਫਗਵਾੜਾ ਦੀ ਸ਼੍ਰੀ ਕ੍ਰਿਸ਼ਨ ਗਊਸ਼ਾਲਾ ’ਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਗਊਆਂ ਨੂੰ ਜ਼ਹਿਰੀਲੀ ਚੀਜ਼ ਕਥਿਤ ਤੌਰ ‘ਤੇ ਖਵਾ ਦਿੱਤੀ ਗਈ, ਜਿਸ ਕਾਰਨ ਕਈ ਗਊਆਂ ਅਚਾਨਕ ਬੇਹੋਸ਼ ਹੋ ਗਈਆਂ ਅਤੇ ਉਨ੍ਹਾਂ ਦੀ ਮੌਤ ਹੋਣ ਲੱਗੀ। ਹੁਣ ਤੱਕ ਦਰਜਨ ਦੇ ਕਰੀਬ ਗਊਆਂ ਦੀ ਮੌਤ ਗਈ ਹੈ ਤੇ ਹੋਰ ਕਈ ਗਊਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਕਾਰਨ ਫਗਵਾੜਾ ਵਾਸੀਆਂ ਵਿਚਾਲੇ ਭਾਰੀ ਰੋਸ ਹੈ। ਇਸ ਕਾਰਨ ਹਿੰਦੂ ਜਥੇਬੰਦੀਆਂ ਵੱਲੋਂ ਅੱਜ ਤੋਂ ਫਗਵਾੜਾ ਸ਼ਹਿਰ ਦੀਆਂ ਦੁਕਾਨਾਂ ਬੰਦ ਰੱਖਣ ਦੀ ਕਾਲ ਦਿੱਤੀ ਗਈ ਹੈ।
ਉੱਥੇ ਮੌਜੂਦ ਹੋਰ ਲੋਕਾਂ ਨੇ ਵੀ ਇਸ ਕਾਲ ‘ਤੇ ਸਹਿਮਤੀ ਪ੍ਰਗਟ ਕੀਤੀ ਹੈ। ਇਸ ਘਟਨਾ ਮਗਰੋਂ ਫਗਵਾੜਾ ਵਾਸੀਆਂ ਦੇ ਨਾਲ-ਨਾਲ ਸਮੂਹ ਹਿੰਦੂ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਹਿੰਦੂ ਜਥੇਬੰਦੀ ਦੇ ਆਗੂ ਦੀਪਕ ਭਾਰਦਵਾਜ ਨੇ ਕਿਹਾ ਕਿ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇਹ ਘਿਨੌਣਾ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਦੋਂ ਤਕ ਮੁਲਜ਼ਮ ਨਹੀਂ ਫੜੇ ਜਾਂਦੇ, ਉਹ ਦੁਕਾਨਾਂ ਬੰਦ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਬਾਜ਼ਾਰ ਬੰਦ ਕੀਤੇ ਜਾਣਗੇ। ਮੌਕੇ ‘ਤੇ ਮੌਜੂਦ ਸਮੂਹ ਹਾਜ਼ਰੀਨ ਵੱਲੋਂ ਵੀ ਇਸ ‘ਤੇ ਸਹਿਮਤੀ ਪ੍ਰਗਟਾਈ ਗਈ।