ਸੁਪਰੀਮ ਕੋਰਟ ਦਾ ਕਿਸਾਨਾਂ ਮੋਰਚੇ ਤੇ ਵੱਡਾ ਫ਼ੈਸਲਾ, ਇਨ੍ਹਾਂ ਲੋਕਾਂ ਦੀਆਂ ਪਟੀਸ਼ਨ ਕੀਤੀਆਂ ਖਾਰਜ਼
ਪੰਜਾਬ ਨੈੱਟਵਰਕ, ਚੰਡੀਗੜ੍ਹ
ਕਿਸਾਨਾਂ ਦੀਆਂ ਕੁੱਝ ਜਥੇਬੰਦੀਆਂ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਪ੍ਰਦਰਸ਼ਨ ਨੂੰ ਖ਼ਤਮ ਕਰਵਾਉਣ ਅਤੇ ਹਾਈਵੇ ਖੁੱਲ੍ਹਵਾਉਣ ਵਾਸਤੇ ਸੁਪਰੀਮ ਕੋਰਟ ਵਿਚ ਬੀਤੇ ਦਿਨੀਂ ਇਕ ਪਟੀਸ਼ਨ ਪਾਈ ਗਈ ਸੀ।
ਜਿਸ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ।
ਸੁਪਰੀਮ ਕੋਰਟ ਨੇ ਹਾਈਵੇ ਖੁੱਲ੍ਹਵਾਉਣ ਵਾਸਤੇ ਦਾਇਰ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਹੈ। ਕੋਰਟ ਨੇ ਉਸ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਿਸ ਵਿੱਚ ਪੰਜਾਬ ਦੇ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਰੋਕਾਂ ਨੂੰ ਤੁਰੰਤ ਦੂਰ ਕਰਨ ਅਤੇ ਆਮ ਲੋਕਾਂ ਲਈ ਨਿਰਵਿਘਨ ਰਸਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਹੀ ਇਸ ਮੁੱਦੇ ‘ਤੇ ਇਕ ਜਨਹਿਤ ਪਟੀਸ਼ਨ ਪੈਂਡਿੰਗ ਹੈ ਅਤੇ ਇਸ ਮਾਮਲੇ ਵਿਚ ਕੁਝ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਹਾਈਵੇਅ ‘ਤੇ ਰੋਕਾਂ ਹਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
Supreme Court declines to entertain a PIL seeking direction to immediately clear the blockage of National as well as State Highways in the Punjab, and to ensure smooth passage for the general public.
Supreme Court says already one PIL is pending on the same issue before it and…
— ANI (@ANI) December 9, 2024