All Latest NewsNews FlashPunjab News

ਸਿੱਖਿਆ ਵਿਭਾਗ ਦਾ ਪੀ.ਟੀ.ਆਈ/ ਆਰਟ ਕਰਾਫਟ ਅਧਿਆਪਕਾਂ ਖ਼ਿਲਾਫ਼ ਤਾਨਾਸ਼ਾਹੀ ਫ਼ਰਮਾਨ! ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ DTF ਨੇ ਖਜ਼ਾਨਾ ਮੰਤਰੀ ਨੂੰ ਭੇਜਿਆ ‘ਮੰਗ ਪੱਤਰ’

 

ਅਧਿਆਪਕਾਂ ਦੀਆਂ ਪ੍ਰੋਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨ ਨਾ ਦੇਣ ਖਿਲਾਫ ਵਧਿਆ ਰੋਸ

ਮਸਲੇ ਹੱਲ ਨਾ ਹੋਣ ‘ਤੇ 15 ਦਸੰਬਰ ਨੂੰ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਸਕੱਤਰੇਤ ਵਲੋ ਪੀ.ਟੀ.ਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ 9-10 ਦਸੰਬਰ ਨੂੰ ਜਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਸਮੂਹਿਕ ਰੂਪ ਵਿੱਚ ਮੰਗ ਪੱਤਰ ਭੇਜਣ ਦੇ ਦਿਤੇ ਸੱਦੇ ਤਹਿਤ ਡੀ.ਟੀ.ਐੱਫ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼੍ਰੀ ਰਾਜੇਸ਼ ਖੰਨਾ ਅਤੇ ਸੁਪਰਡੈਂਟ, ਡੀ.ਸੀ ਰਾਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਭੇਜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਜਥੇਬੰਦੀ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਅਤੇ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਸੀ ਐਂਡ ਵੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਨਵਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਖਿਆ ਵਿਭਾਗ (ਡੀ.ਐਸ.ਸੀ ਸੈਕੰਡਰੀ) ਵੱਲੋਂ ਪੀ.ਟੀ.ਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਗ਼ੈਰ ਵਾਜ਼ਬ, ਤੱਥ ਰਹਿਤ ਢੰਗ ਨਾਲ ਮੁੜ ਸੋਧ ਕਰਕੇ 05.10.2011 ਨੂੰ ਜ਼ਾਰੀ ਕੀਤੇ ਪੱਤਰ ਅਨੁਸਾਰ ਕਰਨ ਅਤੇ ਵਾਧੂ ਕੀਤੀ ਅਦਾਇਗੀ ਦੀ ਰਿਕਵਰੀ ਕਰਨ ਬਾਰੇ ਹਦਾਇਤਾਂ ਜ਼ਾਰੀ ਕੀਤੀਆਂ ਹਨ, ਜੋ ਕਿ ਪਹਿਲਾਂ ਹੀ ਵਿਭਾਗੀ ਹਦਾਇਤਾਂ ਅਨੁਸਾਰ ਦਰੁਸਤ ਹਨ।

ਇਸੇ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਰਡਰ, ਮਾਸਟਰ ਕਾਡਰ ਤੋਂ ਲੈਕਚਰਾਰ, ਪੀ.ਟੀ.ਆਈ ਤੋਂ ਡੀ.ਪੀ.ਈ, ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਡੀ.ਟੀ.ਐਫ ਆਗੂਆਂ ਨਿਰਮਲ ਸਿੰਘ, ਕੁਲਦੀਪ ਸਿੰਘ ਵਰਨਾਲੀ, ਨਰੇਸ਼ ਕੁਮਾਰ, ਗੁਰਤੇਜ ਸਿੰਘ, ਹੀਰਾ ਲਾਲ ਨੇ ਮੰਗ ਕੀਤੀ ਕਿ ਪੀ.ਟੀ.ਆਈ ਅਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖਾਹ ਕਟੌਤੀ ਦਾ ਤੱਥ ਰਹਿਤ ਪੱਤਰ ਫੌਰੀ ਵਾਪਸ ਲਿਆ ਜਾਵੇ, ਪੀ.ਟੀ.ਆਈ, ਖੇਤੀਬਾੜੀ ਟੀਚਰ, ਸਲਾਈ ਟੀਚਰ, ਸੰਗੀਤ ਟੀਚਰ ਅਤੇ ਤਬਲਾ ਪਲੇਅਰ ਟੀਚਰਾਂ ਦੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਵਿੱਚ ਪਾਉਣ ਦਾ ਗੈਰ ਵਾਜ਼ਬ ਫੈਸਲਾ ਵਾਪਸ ਲਿਆ ਜਾਵੇ, ਇਹਨਾਂ ਕਾਡਰਾਂ ਦੀਆਂ ਪੁਰਾਣੀਆਂ ਪੋਸਟਾਂ ਬਹਾਲ ਕਰਕੇ ਲੋੜ ਅਨੁਸਾਰ ਸਾਰੇ ਸਕੂਲਾਂ ਵਿੱਚ ਨਵੀਆਂ ਅਸਾਮੀਆਂ ਦਿੱਤੀਆਂ ਜਾਣ, ਨਿਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਕੌਮੀ ਸਿਖਿਆ ਨੀਤੀ 2020 ਨੂੰ ਲਾਗੂ ਕਰਨ ਤੇ ਰੋਕ ਲਗਾਈ ਜਾਵੇ ਤੇ ਪੰਜਾਬ ਸਰਕਾਰ ਸਥਾਨਕ ਹਾਲਾਤਾਂ ਅਨੁਸਾਰ ਸੂਬੇ ਦੇ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਲੈ ਕੇ ਆਪਣੀ ਸਿੱਖਿਆ ਨੀਤੀ ਤਿਆਰ ਕਰੇ।

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਿਖਿਆ ਵਿਭਾਗ ਵਲੋ ਤਨਖਾਹ ਕਟੌਤੀ ਵਾਲਾ ਮਾਰੂ ਪੱਤਰ ਵਾਪਸ ਨਾ ਲਿਆ ਅਤੇ ਤਰੱਕੀਆ ਲੈਣ ਵਾਲੇ ਅਧਿਆਪਕਾ ਲਈ ਸਾਰੇ ਸ਼ਟੇਸ਼ਨ ਨਾ ਖੋਲੇ ਅਤੇ 14 ਦਸੰਬਰ ਤਕ ਦੋਵਾ ਮਸਲਿਆ ਦਾ ਕੋਈ ਹੱਲ ਨਾ ਕੀਤਾ ਤਾਂ 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਕੇ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਜਸਬੀਰ ਸਿੰਘ, ਕਪਲਮੀਤ ਸਿੰਘ, ਪਰਮਜੀਤ ਸਿੰਘ, ਗੋਪੀਚੰਦ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਰਹੇ।

 

Leave a Reply

Your email address will not be published. Required fields are marked *