All Latest NewsNews FlashPunjab News

ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਹੋਣ ਦੀ ਆਸ!

 

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਕਮੇਟੀ ਇੰਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏਆਈਈ ਕੱਚੇ ਅਧਿਕਾਰੀ ਯੂਨੀਅਨ, ਆਈ.ਈ.ਆਰ.ਟੀ ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਉਠਾਈ ਗਈ ਮੰਗ ਬਾਰੇ ਵਿਚਾਰ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਪੁੱਟੇ ਜਾ ਸਕਣ।

ਮੀਟਿੰਗਾਂ ਵਿੱਚ ਹਾਜ਼ਰ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਏ.ਆਈ.ਈ. ਕੱਚੇ ਅਧਿਕਾਰੀ ਯੂਨੀਅਨ ਤੋਂ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਆਈ.ਈ.ਈ.ਆਰ.ਟੀ.ਵਿਸ਼ੇਸ਼ ਅਧਿਅਪਕ ਯੂਨੀਅਨ ਤੋਂ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ ਹਾਜਰ ਸਨ।

 

Leave a Reply

Your email address will not be published. Required fields are marked *