ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਨੂੰ ਹੁਕਮ! ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਕਰੋ ਹੱਲ
ਚੀਮਾ ਨੇ ਸਿੱਖਿਆ ਵਿਭਾਗ ਨੂੰ ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਕਿਹਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐਸ) ਅਧੀਨ ਭਰਤੀ ਕੀਤੇ ਗਏ ਇੰਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ।
ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ।
ਮੀਟਿੰਗਾਂ ਵਿੱਚ ਹਾਜ਼ਰ ਨੁਮਾਇੰਦਿਆਂ ਵਿੱਚ ਕੰਪਿਊਟਰ ਟੀਚਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜਰ ਸਨ।