Big Breaking: ਹਿਮਾਚਲ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, ਕਈ ਲੋਕਾਂ ਦੀ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਕੁੱਲੂ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹੁਣ ਤੱਕ ਇੱਕ ਯਾਤਰੀ ਦੀ ਮੌਤ ਦੀ ਪੁਸ਼ਟੀ ਹੋਈ ਹੈ।
ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇਕ ਪ੍ਰਾਈਵੇਟ ਬੱਸ ਕਰਸੋਗ ਜਾ ਰਹੀ ਸੀ। ਇਸ ਦੌਰਾਨ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਬੱਸ ਡੂੰਘੀ ਖਾਈ ‘ਚ ਜਾ ਡਿੱਗੀ।ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਬੱਸ ਵਿੱਚ 25 ਲੋਕ ਸਵਾਰ ਸਨ। ਸੂਚਨਾ ਮਿਲਦੇ ਹੀ ਪੁਲਸ ਦੇ ਨਾਲ-ਨਾਲ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।