All Latest NewsNews FlashPunjab News

ਵੱਡੀ ਖ਼ਬਰ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਕਤਲ ਅਤੇ ਰੇਪ ਦੀ FIR ਦਰਜ

 

ਚੰਡੀਗੜ੍ਹ-

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ।

ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ।

ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।

ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿੱਚ ਸੀ- ਰਣਜੀਤ ਸਿੰਘ ਢੱਡਰੀਆਂ

ਹਾਲਾਂਕਿ ਉਦੋਂ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿੱਚ ਸੀ, ਨਾਲ ਉਸ ਲੜਕੀ ਵੱਲੋਂ ਗੁਰੂਘਰ ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿੱਚ ਉਨ੍ਹਾਂ ਦਾ ਕੋਲ ਲੈਣਾ ਦੇਣਾ ਨਹੀਂ ਹੈ। news18

 

Leave a Reply

Your email address will not be published. Required fields are marked *