All Latest NewsNews FlashPunjab NewsTOP STORIES

ਪੰਜਾਬ ‘ਚ ਤੇਜ਼ ਹਨ੍ਹੇਰੀ ਤੇ ਮੀਂਹ ਦਾ ਕਹਿਰ, ਅਸਮਾਨੀ ਬਿਜਲੀ ਡਿੱਗਣ ਕਾਰਨ ਵਿਅਕਤੀ ਦੀ ਮੌਤ

 

ਅਸਮਾਨੀ ਬਿਜਲੀ ਡਿੱਗਣ ਕਾਰਨ ਵਿਅਕਤੀ ਦੀ ਮੌਤ

ਚੰਡੀਗੜ੍ਹ-

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੌਲਾ ਵਿਚ ਲੰਘੀ ਰਾਤ ਚੱਲੀ ਤੇਜ਼ ਹਨ੍ਹੇਰੀ ਅਤੇ ਹਲਕੇ ਮੀਂਹ ਦੇ ਚੱਲਦਿਆਂ ਡਿੱਗੀ ਅਸਮਾਨੀ ਬਿਜਲੀ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।

ਜਾਗਰਣ ਦੀ ਖ਼ਬਰ ਮੁਤਾਬਿਕ, ਇਕ ਟਰੈਕਟਰ ਟਰਾਲੀ ਪਿੰਡ ਦੌਲਾ ਵੱਲ ਜਾ ਰਹੀ ਸੀ। ਇਸ ਦੌਰਾਨ ਤੇਜ਼ ਹਨੇਰੀ ਤੇ ਮੀਂਹ ਪਿਆ।

ਅਚਾਨਕ ਟਰੈਕਟਰ ਟਰਾਲੀ ਚਾਲਕ ‘ਤੇ ਅਸਮਾਨੀ ਬਿਜਲੀ ਡਿੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੜਕ ‘ਤੇ ਪਲਟਣ ਲੱਗੀ।

ਇਸ ਦੌਰਾਨ ਪਿੱਛਿਓਂ ਆ ਰਹੀਆਂ ਦੋ ਕਾਰਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ‘ਚ ਸੱਤ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।

 

Leave a Reply

Your email address will not be published. Required fields are marked *