ਕੀ ਪੰਜਾਬ ਵਿਧਾਨ ਸਭਾ ਦਾ ਬੁਲਾਇਆ ਜਾਵੇਗਾ ਸਰਦ ਰੁੱਤ ਇਜਲਾਸ! ਵਿਰੋਧੀ ਧਿਰ ਵੱਲੋਂ ਸਪੀਕਰ ਨੂੰ ਮੰਗ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦ ਬੁਲਾਇਆ ਜਾਵੇ। ਇਸ ਮੰਗ ਸਬੰਧੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਸੈਸ਼ਨ ਸਾਲ ਵਿੱਚ ਤਿੰਨ ਵਾਰ ਬੁਲਾਇਆ ਜਾਣਾ ਚਾਹੀਦਾ ਹੈ। ਪਰ ਇਸ ਸਾਲ ਹੁਣ ਤੱਕ ਇਜਲਾਸ ਸਿਰਫ਼ ਦੋ ਵਾਰ ਹੀ ਬੁਲਾਇਆ ਗਿਆ ਹੈ।
ਸੈਸ਼ਨ ਦੀ ਅਣਹੋਂਦ ਕਾਰਨ ਵਿਧਾਇਕ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਨੂੰ ਸਹੀ ਢੰਗ ਨਾਲ ਨਹੀਂ ਉਠਾ ਪਾ ਰਹੇ ਹਨ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਵਿਧਾਇਕ ਹਨ।
ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਕੁੱਲ 95 ਵਿਧਾਇਕ ਹਨ। ‘ਆਪ’ ਵਿਧਾਨ ਸਭਾ ‘ਚ ਸਭ ਤੋਂ ਵੱਡੀ ਪਾਰਟੀ ਹੈ। ਇਸ ਤੋਂ ਬਾਅਦ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਬਸਪਾ ਹੈ।