ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ
ਲੁਧਿਆਣਾ
ਪੰਜਾਬ ਦੇ ਲੁਧਿਆਣਾ ਵਿੱਚ ਦੋ ਦਿਨ ਪਹਿਲਾਂ ਵਿਆਹੀ ਲਾੜੀ ਦੇ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ 9 ਦਸੰਬਰ ਦੀ ਰਾਤ ਦੀ ਦੱਸੀ ਜਾ ਰਹੀ ਹੈ।
ਖ਼ਬਰਾਂ ਮੁਤਾਬਿਕ, ਵਿਆਹੁਤਾ ਦੀ ਲਾਸ਼ ਸਹੁਰੇ ਘਰ ਵਿੱਚ ਲਟਕਦੀ ਮਿਲੀ। ਲਾੜੀ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਦੇ ਹੀ ਥਾਣਾ ਟਿੱਬਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
ਮ੍ਰਿਤਕ ਦੀ ਪਛਾਣ ਆਰਤੀ (18) ਵਜੋਂ ਹੋਈ ਹੈ। ਪੁਲਿਸ ਮਾਪਿਆਂ ਅਤੇ ਸਹੁਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਖ਼ਬਰ ਸ੍ਰੋਤ- ਸਪੋਕਸਮੈਨ