IMD Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ 15 ਦਸੰਬਰ ਤੱਕ ਯੈਲੋ ਅਲਰਟ ਜਾਰੀ
IMD Weather Update: ਉੱਤਰੀ ਭਾਰਤ ਅਤੇ ਮੈਦਾਨੀ ਇਲਾਕਿਆਂ ਵਿੱਚ ਹੁਣ ਸਰਦੀ ਆਪਣਾ ਪੂਰਾ ਰੰਗ ਦਿਖਾ ਰਹੀ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਸੀਤ ਲਹਿਰ ਹੈ। ਕਈ ਰਾਜਾਂ ਵਿੱਚ ਪਾਰਾ ਠੰਢ ਦੇ ਬਿੰਦੂ ‘ਤੇ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼, ਯੂਪੀ, ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ ਵਿੱਚ ਸੀਤ ਲਹਿਰ ਦੇ ਨਾਲ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਆਈਐਮਡੀ ਨੇ ਹਿਮਾਚਲ ਪ੍ਰਦੇਸ਼, ਯੂਪੀ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਦੇ ਰਾਇਲਸੀਮਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਲੱਦਾਖ ਅਤੇ ਜੰਮੂ ਕਸ਼ਮੀਰ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।