ਵੱਡੀ ਖ਼ਬਰ: ਮੋਦੀ ਕੈਬਨਿਟ ਵੱਲੋਂ ‘ਇੱਕ ਦੇਸ਼-ਇੱਕ ਚੋਣ’ ਬਿੱਲ ਨੂੰ ਮਨਜ਼ੂਰੀ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
One Nation One Election Bill: ਕੇਂਦਰ ਦੀ ਮੋਦੀ ਸਰਕਾਰ ਨੇ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸਰਕਾਰ ਇਸ ਬਿੱਲ ਨੂੰ ਸੰਸਦ ‘ਚ ਪੇਸ਼ ਕਰੇਗੀ।
ਜੇਕਰ ਇਹ ਬਿੱਲ ਦੋਵਾਂ ਸਦਨਾਂ ਤੋਂ ਪਾਸ ਹੋ ਜਾਂਦਾ ਹੈ ਤਾਂ ਦੇਸ਼ ‘ਚ ਲੋਕ ਸਭਾ, ਵਿਧਾਨ ਸਭਾ ਅਤੇ ਨਗਰ ਨਿਗਮ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਪੱਧਰਾ ਹੋ ਜਾਵੇਗਾ।
ਹੁਣ ਵੱਡਾ ਸਵਾਲ ਇਹ ਉੱਠਦਾ ਹੈ ਕਿ ਮੋਦੀ ਸਰਕਾਰ ਇਸ ਬਿੱਲ ਨੂੰ ਸਦਨ ਵਿੱਚ ਕਦੋਂ ਪੇਸ਼ ਕਰੇਗੀ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਵੀਰਵਾਰ ਨੂੰ ਕੈਬਨਿਟ ਦੀ ਬੈਠਕ ਹੋਈ, ਜਿਸ ‘ਚ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ।
Union Cabinet has approved 'One Nation One Election' Bill: Sources pic.twitter.com/uAsIyjNcCv
— ANI (@ANI) December 12, 2024
ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਚੱਲ ਰਹੇ ਸਰਦ ਰੁੱਤ ਸੈਸ਼ਨ ਵਿੱਚ ਹੀ ਸਦਨ ਵਿੱਚ ਇੱਕ ਦੇਸ਼ ਇੱਕ ਚੋਣ ਬਿੱਲ ਲਿਆਵੇਗੀ।
ਸਰਕਾਰ ਨਾਲ ਜੁੜੇ ਸੂਤਰਾਂ ਦਾ ਮੰਨਣਾ ਹੈ ਕਿ ਇਸ ਬਿੱਲ ਨੂੰ ਵਿਸਥਾਰਤ ਚਰਚਾ ਲਈ ਸੰਸਦ ਦੀ ਸਾਂਝੀ ਕਮੇਟੀ ਕੋਲ ਵੀ ਭੇਜਿਆ ਜਾ ਸਕਦਾ ਹੈ।
ਸਰਕਾਰ ਚਾਹੁੰਦੀ ਹੈ ਕਿ ਇਸ ਬਿੱਲ ‘ਤੇ ਸਹਿਮਤੀ ਬਣ ਜਾਵੇ। ਇਸ ਦੇ ਲਈ ਸਾਰੇ ਹਿੱਤਧਾਰਕਾਂ ਨਾਲ ਗੱਲਬਾਤ ਕੀਤੀ ਜਾਵੇਗੀ।