Big Breaking: ਕੇਜਰੀਵਾਲ ਦਾ ਔਰਤਾਂ ਲਈ ਵੱਡਾ ਫ਼ੈਸਲਾ, ਸ਼ੁਰੂ ਕੀਤੀ ਨਵੀਂ ਯੋਜਨਾ! ਵੇਖੋ ਵੀਡੀਓ
ਪੰਜਾਬ ਨੈੱਟਵਰਕ, ਦਿੱਲੀ
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਨਵੀਂ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਅੱਜ ਇੱਕ ਸਮਾਗਮ ਦੌਰਾਨ ਮਹਿਲਾ ਸਨਮਾਨ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਮਿਲਣਗੇ।
#WATCH दिल्ली: AAP के राष्ट्रीय संयोजक अरविंद केजरीवाल ने कहा, "…मैंने वादा किया था कि हर महिला को हर महीने 1,000 रुपए दूंगा…अब यह योजना दिल्ली में लागू हो गई है…10-15 दिन में चुनावों की घोषणा हो जाएगी इसलिए अभी खाते में पैसे ट्रांसफर करना संभव नहीं है। कुछ महिलाओं ने कहा… pic.twitter.com/9Y96eTGPvN
— ANI_HindiNews (@AHindinews) December 12, 2024
ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਹਰ ਔਰਤ ਨੂੰ 1000 ਰੁਪਏ ਦਿੱਤੇ ਜਾਣਗੇ, ਅੱਜ ਕੈਬਨਿਟ ਨੇ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਯੋਜਨਾ ਦਿੱਲੀ ਵਿੱਚ ਲਾਗੂ ਕੀਤੀ ਗਈ ਹੈ।
‘ਆਪ’ ਕਨਵੀਨਰ ਨੇ ਹਜ਼ਾਰਾਂ ਔਰਤਾਂ ਦੀ ਮੌਜੂਦਗੀ ‘ਚ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਔਰਤਾਂ ਨੂੰ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ, ਜੋ ਔਰਤਾਂ ਰਜਿਸਟ੍ਰੇਸ਼ਨ ਕਰਵਾਉਣਗੀਆਂ, ਉਨ੍ਹਾਂ ਦੇ ਖਾਤਿਆਂ ਵਿੱਚ ਹਰ ਮਹੀਨੇ 1000 ਰੁਪਏ ਆਉਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਔਰਤਾਂ ਪਰਿਵਾਰ ਨੂੰ ਚਲਾਉਂਦੀਆਂ ਹਨ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੰਦੀਆਂ ਹਨ। ਜੇਕਰ ਅਸੀਂ ਇਸ ਕੰਮ ਵਿੱਚ ਉਨ੍ਹਾਂ ਦੀ ਥੋੜੀ ਵੀ ਮਦਦ ਕਰ ਸਕੀਏ ਤਾਂ ਅਸੀਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਾਂ।