Punjab News: ਡੀਟੀਐਫ ਤੇ ਸੀਐਂਡਵੀ ਕੇਡਰ ਅਧਿਆਪਕਾਂ ਨੇ ਸੁਨਾਮ ਦੇ SDM ਨੂੰ ਦਿੱਤਾ ਨੋਟਿਸ ਪੱਤਰ
ਦਸੰਬਰ ਦਿਨ ਐਤਵਾਰ ਆਮ ਆਦਮੀ ਪ੍ਰਧਾਨ ਪੰਜਾਬ ਅਮਨ ਅਰੋੜਾ ਦੇ ਘਰ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ
ਪ੍ਰਦਰਸ਼ਨ ਦੌਰਾਨ ਪੀ ਟੀ ਆਈ ਅਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਫੈਸਲੇ ਦਾ ਕੀਤਾ ਜਾਵੇਗਾ ਵਿਰੋਧ
ਤਨਖਾਹ ਕਟੌਤੀ ਦਾ ਪੱਤਰ ਤੁਰੰਤ ਵਾਪਸ ਨਾ ਲੈਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਤਿੱਖਾ ਸੰਘਰਸ਼
ਪੀ ਟੀ ਆਈ ਅਤੇ ਡਰਾਇੰਗ ਕਾਡਰ ਨੂੰ ਡਾਇੰਗ ਕਾਡਰ ਵਿੱਚੋਂ ਕੀਤਾ ਜਾਵੇ ਬਾਹਰ
ਸਮੂਹ ਅਧਿਆਪਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਭਾਗ ਲੈਣ ਦੀ ਅਪੀਲ
ਪੰਜਾਬ ਨੈੱਟਵਰਕ, ਸੁਨਾਮ
ਡੈਮੋਕਰੈਟਿਕ ਟੀਚਰਸ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਵਿੱਚ ਐਸਡੀਐਮ ਸੁਨਾਮ ਪ੍ਰਮੋਦ ਮਿੱਤਲ ਨੂੰ ਮਿਤੀ 15 ਦਸੰਬਰ ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਨੋਟਿਸ ਪੱਤਰ ਦਿੱਤਾ ਗਿਆ ਅਤੇ ਨਾਲ ਹੀ ਮੰਗ ਕੀਤੀ ਗਈ ਕਿ ਪੀਟੀਆਈ ਅਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਤੁਰੰਤ ਵਾਪਸ ਲਿਆ ਜਾਵੇ।
ਅਜਿਹਾ ਨਾ ਕਰਨ ਦੀ ਸੂਰਤ ਵਿੱਚ ਡੀਟੀਐਫ ਵੱਲੋਂ ਪੀੜਤ ਅਧਿਆਪਕਾਂ ਅਤੇ ਪੰਜਾਬ ਦੇ ਸਮੂਹ ਅਧਿਆਪਕਾਂ ਨਾਲ ਮਿਲ ਕੇ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੇਘਰਾਜ,ਦਲਜੀਤ ਸਫੀਪੁਰ,ਰਵਿੰਦਰ ਸਿੰਘ ਦਿੜਬਾ , ਬਲਵਿੰਦਰ ਸਤੌਜ,ਗੁਰਦੀਪ ਚੀਮਾ, ਨਵਦੀਪ ਸਿੰਘ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ।